ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ ’ਤੇ ਪਾਬੰਦੀ ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ 'ਤੇ ਪਾਬੰਦੀ
Publish Date: Sun, 04 Oct 2026 04:33 PM (IST)
Updated Date: Sun, 04 Oct 2026 04:35 PM (IST)
ਰਮੇਸ਼ ਸ਼ਰਮਾ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਰਾਜ ਅੰਦਰ ਸਰਹੱਦੀ ਜ਼ਿਲ੍ਹਿਆਂ ’ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਦੀ ਮਦਦ ਨਾਲ ਗੈਰ-ਕਾਨੂੰਨੀ ਸਰਗਰਮੀਆਂ ਨੂੰ ਅੰਜ਼ਾਮ ਦੇਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦੇ ਡਰੋਨ ਉਡਾਉਣ/ਵਰਤੋਂ ’ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵਿਆਹ ਸਮਾਗਮਾਂ/ਧਾਰਮਿਕ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ਵਿਚ ਬਿਨਾਂ ਮਨਜੂਰੀ ਡਰੋਨ ਚਲਾਉਣ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 29 ਨਵੰਬਰ 2026 ਤੱਕ ਲਾਗੂ ਰਹੇਗਾ। - ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਪਟਾਖੇ ਵਜਾਉਣ ’ਤੇ ਵੀ ਰਹੇਗੀ ਪੂਰਨ ਰੋਕ ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਅਤੇ ਆਮ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਦੇ ਲਈ ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਸਾਇਲੰਸਰ ਨਾਲ ਪਟਾਖੇ ਵਜਾਉਣ ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਸਾਇਲੰਸਰ ਬਦਲਣ ਵਾਲੇ ਦੁਕਾਨਦਾਰਾਂ/ਮਕੈਨਿਕਾਂ ਅਤੇ ਪਟਾਖੇ ਵਜਾਉਣ ਵਾਲੇ ਵਾਹਨ ਮਾਲਕਾਂ ਤੇ ਵੀ ਲਾਗੂ ਹੋਣਗੇ। ਇਹ ਹੁਕਮ 29 ਨਵੰਬਰ 2026 ਤੱਕ ਲਾਗੂ ਰਹਿਣਗੇ।