ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ
ਜ਼ਿਲ੍ਹੇ 'ਚ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ 'ਤੇ ਪਾਬੰਦੀ
Publish Date: Thu, 02 Apr 2026 05:55 PM (IST)
Updated Date: Fri, 03 Apr 2026 04:11 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹੇ ’ਚ ਸ਼ਾਮ 7 ਤੋਂ ਲੈ ਕੇ ਸਵੇਰੇ 7 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਣਕ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਿਦਾਇਤ ਕੀਤੀ ਕਿ ਉਹ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਮਸ਼ੀਨ ਦੀ ਇੰਸਪੈਕਾਨ ਲਾਜ਼ਮੀ ਕਰਵਾਉਣ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐੱਸਐੱਮਐੱਮ ਲਾਏ ਬਗੈਰ ਨਾ ਵਰਤੀ ਜਾਵੇ। ਇਹ ਹੁਕਮ 31 ਮਈ ਤੱਕ ਲਾਗੂ ਰਹੇਗਾ।।ਕਣਕ ਨੂੰ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ ਤੇ ਰਾਤ ਵੇਲੇ ਤਰੇਲ ਨਾਲ ਗਿੱਲੀ ਹੋਈ ਕਣਕ ਨੂੰ ਕੱਟ ਦਿੰਦੀਆਂ ਹਨ, ਜਿਸ ਕਰ ਕੇ ਕਣਕ ਵਿਚ ਨਮੀ ਹੋਣ ਕਰਕੇ ਸਰਕਾਰ ਦੇ ਨਿਰਧਾਰਤ ਮਾਪਦੰਡਾਂ ਤੋਂ ਵੱਧਣ ਦੀ ਸੰਭਾਵਨਾ ਹੁੰਦੀ ਹੈ। ਅਜਿਹੀ ਕਣਕ ਖਰੀਦ ਏਜੰਸੀਆਂ ਖਰੀਦਣ ਤੋਂ ਅਸਮਰੱਥ ਹੁੰਦੀਆਂ ਹਨ। ਜਿਸ ਨਾਲ ਕਿਸਾਨਾਂ ਨੂੰ ਕਣਕ ਵੇਚਣ ਵਿਚ ਬਿਨਾਂ ਵਜ੍ਹਾ ਮੰਡੀਆਂ ਵਿਚ ਖੱਜਲ-ਖੁਆਰ ਹੋਣਾ ਪੈਂਦਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਇਹ ਵੀ ਅਪੀਲ ਕੀਤੀ ਕਿ ਕਣਕ ਦੀ ਪਰਾਲੀ ਨੂੰ ਅੱਗ ਨਾ ਲਾਈ ਜਾਵੇ।