- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੜਕਾਂ 'ਤੇ ਅਵਾਰਾ ਪਸ਼ੂਆਂ ਨੂੰ ਘੁੰਮਣ ਫਿਰਨ ਅਤੇ ਸੜਕਾਂ ਕਿਨਾਰੇ ਚਰਾਉਣ 'ਤੇ ਰੋਕ

ਬਲਿਹਾਰ ਸਿੰਘ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਸੜਕਾਂ ’ਤੇ ਲਾਵਾਰਿਸ ਪਸ਼ੂਆਂ ਨੂੰ ਘੁੰਮਣ-ਫਿਰਨ ਅਤੇ ਸ਼ਹਿਰਾਂ/ਕਸਬਿਆਂ/ਸੜਕਾਂ ਕਿਨਾਰੇ ਚਰਾਉਣ ’ਤੇ ਰੋਕ ਲਗਾ ਦਿੱਤੀ ਹੈ। ਉਨ੍ਹਾਂ ਆਪਣੇ ਹੁਕਮ ਵਿਚ ਸਪੱਸ਼ਟ ਕੀਤਾ ਹੈ ਕਿ ਚਰਵਾਹੇ ਵੱਡੀ ਗਿਣਤੀ ਵਿਚ ਗਾਵਾਂ/ਮੱਝਾਂ ਆਦਿ ਲੈ ਕੇ ਉਨ੍ਹਾਂ ਦੇ ਚਾਰੇ ਦੀ ਖ਼ਾਤਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ਵਿਚ ਘੁੰਮਦੇ-ਫਿਰਦੇ ਹਨ, ਜੋ ਕਿ ਲੋਕਾਂ ਦੀਆਂ ਫ਼ਸਲਾਂ ਅਤੇ ਸੜਕ ਕਿਨਾਰੇ ਲਗਾਏ ਗਏ ਬੂਟਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਇਸ ਨਾਲ ਕਿਸਾਨਾਂ ਅਤੇ ਚਰਵਾਹਿਆਂ ਦਾ ਆਪਸ ਵਿਚ ਤਕਰਾਰ ਹੋਣ ਦਾ ਖਦਸ਼ਾ ਬਣ ਜਾਂਦਾ ਹੈ। ਇਸ ਤੋਂ ਇਲਾਵਾ ਟ੍ਰੈਫਿਕ ਵਿਚ ਰੁਕਾਵਟ ਪੈਦਾ ਹੁੰਦੀ ਹੈ ਅਤੇ ਕਈ ਵਾਰ ਐਕਸੀਡੈਂਟ ਹੋਣ ਕਾਰਨ ਵਾਹਨਾਂ/ਪਸ਼ੂਆਂ ਦਾ ਨੁਕਸਾਨ ਹੋ ਜਾਂਦਾ ਹੈ। ਇਸ ਲਈ ਸੜਕਾਂ ’ਤੇ ਲਾਵਾਰਿਸ ਪਸ਼ੂਆਂ ਦੇ ਘੁੰਮਣ-ਫਿਰਨ/ਚਰਾਉਣ ਅਤੇ ਪਸ਼ੂਆਂ ਵਿਚ ਮੂੰਹ-ਖੁਰ/ਲੰਪੀ ਸਕਿਨ ਦੀ ਬਿਮਾਰੀ ਫੈਲਣ ਤੋਂ ਰੋਕਣ ਦਾ ਉਪਰਾਲਾ ਕਰਨ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਉਕਤ ਹੁਕਮ ਜਾਰੀ ਕੀਤਾ ਹੈ। ਇਹ ਹੁਕਮ 29 ਨਵੰਬਰ 2026 ਤੱਕ ਲਾਗੂ ਰਹੇਗਾ।