75 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਬੰਗਾ ਬੱਸ ਸਟੈਂਡ : ਵਿਧਾਇਕ ਸੁੱਖੀ 75 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਬੰਗਾ ਬੱਸ ਸਟੈਂਡ-ਵਿਧਾਇਕ ਡਾ. ਐੱਸਕੇ ਸੁੱਖੀ
Publish Date: Sun, 01 Nov 2026 04:21 PM (IST)
Updated Date: Sun, 01 Nov 2026 04:23 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਹਲਕਾ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਉਂਦਿਆਂ ਬੰਗਾ ਦੇ ਬੱਸ ਸਟੈਂਡ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਵਿਕਾਸ ਕਾਰਜ ਤੇ ਲਗਭਗ 75 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਲਈ 75 ਲੱਖ ਰੁਪਏ ਦੀ ਰਾਸ਼ੀ ਲੋਕ ਨਿਰਮਾਣ ਵਿਭਾਗ ਨੂੰ ਜਾਰੀ ਕਰ ਦਿੱਤੀ ਗਈ ਹੈ। ਇਸ ਮੌਕੇ ਵਿਧਾਇਕ ਡਾ. ਸੁੱਖੀ ਨੇ ਕਿਹਾ ਕਿ ਬੰਗਾ ਸ਼ਹਿਰ ਦੇ ਬੱਸ ਸਟੈਂਡ ਦਾ ਨਵੀਨੀਕਰਨ ਸਮੇਂ ਦੀ ਮੁੱਖ ਲੋੜ ਸੀ। ਇਸ ਕੰਮ ਦੇ ਮੁਕੰਮਲ ਹੋਣ ਨਾਲ ਬੱਸ ਸਟੈਂਡ ਦੀ ਦਿੱਖ ਵਿਚ ਸੁਧਾਰ ਆਵੇਗਾ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਹਲਕਾ ਬੰਗਾ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਨੇਪਰੇ ਚਾੜ੍ਹਿਆ ਜਾਵੇਗਾ। ਇਸ ਮੌਕੇ ਡਾ. ਸੁੱਖੀ ਨੇ ਕਿਹਾ ਕਿ ਬੰਗਾ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਬਣਾਉਣ ਲਈ ਉਹ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਵੀਨੀਕਰਨ ਦਾ ਕੰਮ ਮਿਆਰੀ ਢੰਗ ਨਾਲ ਅਤੇ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਕਿਹਾ। ਇਸ ਮੌਕੇ ਨਗਰ ਕੌਂਸਲ ਬੰਗਾ ਦੇ ਪ੍ਰਧਾਨ ਮੋਨਿਕਾ ਵਾਲੀਆ, ਪਵਨਜੀਤ ਸਿੰਘ ਸਿੱਧੂ ਹਲਕਾ ਸੰਗਠਨ ਇੰਚਾਰਜ ਬੰਗਾ, ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਐੱਸਸੀ ਵਿੰਗ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਵਾਈਸ ਪ੍ਰਧਾਨ ਨਰਿੰਦਰਜੀਤ ਰੱਤੂ, ਰਮੇਸ਼ ਜੇਈ, ਐਮਸੀ ਮਨਜੀਤ ਸਿੰਘ ਬੱਬਲ, ਐਮਸੀ ਅਮਰੀਕ ਸਿੰਘ ਸੋਨੀ, ਐਮਸੀ ਲਵਲੀਨ ਸੁੰਡਾ, ਐਮਸੀ ਮੀਨਾ ਕੁਮਾਰੀ, ਐਮਸੀ ਰਾਜ ਕੁਮਾਰੀ, ਐਮਸੀ ਹਰਜਿੰਦਰ ਕੁਮਾਰ, ਬ੍ਰਿਜ ਭੂਸ਼ਣ ਵਾਲੀਆ, ਡਿੰਪਲ ਘਈ, ਲੱਕੀ ਪ੍ਰਧਾਨ, ਮੁਕੇਸ਼ ਘਈ, ਖੁਸ਼ਵਿੰਦਰ ਸਿੰਘ ਮਾਨ, ਕਮਲਜੀਤ ਬਸਰਾ ਮੇਹਲੀ, ਅਸੀਮ ਅਗਰਵਾਲ, ਗੁਰਪ੍ਰੀਤ ਕੌਰ ਗੁੜੱਪੜ ਕੋਆਰਡੀਨੇਟਰ ਲੇਡੀਜ਼ ਵਿੰਗ ਬੰਗਾ, ਸੋਨੂੰ ਸੱਲ੍ਹਣ, ਗੁਰਮਿੰਦਰ ਸਿੰਘ, ਪ੍ਰਭਜੋਤ ਸਿੰਘ ਬੰਗਾ, ਸਾਗਰ ਅਰੋੜਾ ਕੋਆਰਡੀਨੇਟਰ, ਗੁਰਵਿੰਦਰ ਕੌਰ ਗੁਣਾਚੌਰ ਹੋਰ ਪਤਵੰਤੇ ਸੱਜਣ ਤੇ ਮੈਂਬਰ ਮੌਜੂਦ ਸਨ।