- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਪੂ ਅਨੰਤ ਰਾਮ ਭਾਟੀਆ ਦੀ ਬਰਸੀ 20 ਨੂੰ

ਹਰਦੀਪ ਚੌਧਰੀ, ਪੰਜਾਬੀ ਜਾਗਰਣ, ਪੋਜੇਵਾਲ ਸਰਾਂ : ਪਿੰਡ ਕਰੀਮਪੁਰ ਧਿਆਨੀ ਵਿਖੇ ਧੰਨ ਧੰਨ ਬਾਪੂ ਅਨੰਤ ਰਾਮ ਭਾਟੀਆ ਦੀ 20ਵੀਂ ਬਰਸੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਦਰਸ਼ਨ ਲਾਲ ਬਿੱਲੂ ਦੀ ਅਗਵਾਈ ਹੇਠ ਨਵਾਂਸ਼ਹਿਰ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ 19 ਸਤੰਬਰ ਸ਼ਨਿਚਰਵਾਰ ਨੂੰ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ। ਬਰਸੀ ਸਮਾਗਮ ਦੌਰਾਨ ਸ਼ਾਮ 4 ਵਜੇ ਚਾਦਰ ਚੜ੍ਹਾਉਣ ਦੀ ਰਸਮ ਬਾਬੂ ਜਗਦੀਸ਼ ਜਲੰਧਰ ਲੰਮਾ ਪਿੰਡ ਵਾਲੇ ਨਿਭਾਉਣਗੇ। ਕਨਵੀਨਰਾਂ ਨੇ ਦੱਸਿਆ ਕਿ ਇਹ ਖ਼ੂਨਦਾਨ ਕੈਂਪ ਦਰਬਾਰ ਸੋਹਣੀ ਸੱਚੀ ਸਰਕਾਰ, ਸਮੂਹ ਸੰਗਤ, ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਕਮੇਟੀ ਅਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਲਗਾਇਆ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਇਸ ਮਹਾਨ ਸਮਾਜ ਸੇਵੀ ਕਾਰਜ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖ਼ੂਨਦਾਨ ਮਨੁੱਖਤਾ ਦੀ ਸੇਵਾ ਦਾ ਮਹੱਤਵ ਪੂਰਨ ਉਪਰਾਲਾ ਹੈ ਅਤੇ ਕਿਸੇ ਲੋੜਵੰਦ ਮਰੀਜ਼ ਨੂੰ ਦਿੱਤਾ ਗਿਆ ਖੂਨ ਉਸਦੀ ਜ਼ਿੰਦਗੀ ਬਚਾਉਣ ਵਿਚ ਸਹਾਇਕ ਹੋ ਸਕਦਾ ਹੈ। ਪਿੰਡ ਵਾਸੀਆਂ ਅਤੇ ਸੰਗਤ ਵੱਲੋਂ ਹਰ ਸਾਲ ਇਸ ਮੌਕੇ ਲਗਵਾਏ ਜਾਂਦੇ ਖ਼ੂਨਦਾਨ ਕੈਂਪ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਂਦਾ ਹੈ। ਇਸ ਵਾਰ ਵੀ ਵੱਡੀ ਗਿਣਤੀ ਵਿਚ ਲੋਕਾਂ ਵੱਲੋਂ ਖ਼ੂਨਦਾਨ ਕਰਨ ਦੀ ਉਮੀਦ ਪ੍ਰਗਟਾਈ ਗਈ ਹੈ। ਸੰਗਤ ਲਈ ਅਤੁੱਟ ਲੰਗਰ ਵਰਤਾਇਆ ਜਾਵੇਗਾ।