ਬਰਜਿੰਦਰ ਸਿੰਘ ਢਾਹਾਂ ਨੂੰ ਸਦਮਾ, ਮਾਤਾ ਦਾ ਦਿਹਾਂਤ
ਬਰਜਿੰਦਰ ਸਿੰਘ ਢਾਹਾਂ ਨੂੰ ਗਹਿਰਾ ਸਦਮਾ- ਮਾਤਾ ਦਾ ਦਿਹਾਂਤ
Publish Date: Mon, 12 Jan 2026 03:38 PM (IST)
Updated Date: Tue, 13 Jan 2026 04:00 AM (IST)

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਢਾਹਾਂ ਸਾਹਿਤ ਇਨਾਮ ਦੇ ਸੰਸਥਾਪਕ ਅਤੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਉਨ੍ਹਾਂ ਦੇ ਮਾਤਾ ਕਸ਼ਮੀਰ ਕੌਰ ਢਾਹਾਂ ਪਤਨੀ ਬਾਬਾ ਬੁੱਧ ਸਿੰਘ ਢਾਹਾਂ ਬਾਨੀ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦਾ ਵੈਨਕੂਵਰ (ਕੈਨੇਡਾ) ਵਿਖੇ ਦਿਹਾਂਤ ਹੋ ਗਿਆ। ਉਹ ਢਾਹਾਂ ਕਲੇਰਾਂ ਦੇ ਹਸਪਤਾਲ ਅਤੇ ਵਿੱਦਿਅਕ ਸੰਸਥਾਵਾਂ ਦੀ ਕਾਇਮੀ ਵਿਚ ਬਾਬਾ ਬੁੱਧ ਸਿੰਘ ਢਾਹਾਂ ਦੇ ਪ੍ਰਮੁੱਖ ਪ੍ਰੇਰਨਾ ਸਰੋਤ ਅਤੇ ਸਹਿਯੋਗੀ ਸਨ। ਦਸੰਬਰ 2025 ਵਿਚ ਉਨ੍ਹਾਂ ਦਾ 100ਵਾਂ ਜਨਮ ਪਰਿਵਾਰ ਤੇ ਸ਼ੁਭਚਿੰਤਕਾਂ ਵੱਲੋਂ ਮਨਾਇਆ ਗਿਆ ਸੀ। ਉਹ ਬਹੁਤ ਨੇਕ ਸੁਭਾਅ ਵਾਲੇ ਸਮਾਜ ਸੇਵੀ ਅਤੇ ਧਾਰਮਿਕ ਸ਼ਖਸੀਅਤ ਸਨ। ਇਸ ਦੁੱਖ ਦੀ ਘੜੀ ਵਿਚ ਬਰਜਿੰਦਰ ਸਿੰਘ ਢਾਹਾਂ ਨਾਲ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ, ਹਰਦੇਵ ਸਿੰਘ ਕਾਹਮਾ, ਮਲਕੀਅਤ ਸਿੰਘ ਬਾਹੜੋਵਾਲ, ਜੋਗਿੰਦਰ ਸਿੰਘ ਸਾਧੜਾ, ਅਮਰਜੀਤ ਸਿੰਘ ਕਲੇਰਾਂ, ਸੁਰਿੰਦਰ ਪਾਲ ਸਿੰਘ ਥੰਮਣਵਾਲ, ਬਲਵਿੰਦਰ ਕੌਰ ਕਲਸੀ, ਜਗਜੀਤ ਸਿੰਘ ਸੋਢੀ, ਸੀਤਲ ਸਿੰਘ ਸਿੱਧੂ, ਦਰਸ਼ਨ ਸਿੰਘ ਮਾਹਿਲ ਕੈਨੇਡਾ, ਨਰਿੰਦਰ ਸਿੰਘ ਸ਼ੇਰਗਿੱਲ ਕੈਨੇਡਾ, ਜਥੇ. ਸਤਨਾਮ ਸਿੰਘ ਲਾਦੀਆਂ, ਦਵਿੰਦਰ ਸਿੰਘ ਢਿੱਲੋਂ, ਗੁਰਦੀਪ ਸਿੰਘ ਢਾਹਾਂ, ਬਰਜਿੰਦਰ ਸਿੰਘ, ਪ੍ਰੋ. ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਮਹਿੰਦਰ ਪਾਲ ਸਿੰਘ, ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਭਾਈ ਜੋਗਾ ਸਿੰਘ ਅਤੇ ਟਰੱਸਟ ਅਧੀਨ ਚੱਲਦੇ ਅਦਾਰਿਆਂ ਦੇ ਸਟਾਫ਼ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।