ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
Publish Date: Fri, 23 Jan 2026 04:39 PM (IST)
Updated Date: Sat, 24 Jan 2026 04:03 AM (IST)

ਸੁਰਿੰਦਰ ਦੁੱਗਲ, ਪੰਜਾਬੀ ਜਾਗਰਣ, ਜਾਡਲਾ ਸਾਈਂ ਕਾਲਜ ਆਫ਼ ਐਜੂਕੇਸ਼ਨ ਜਾਡਲਾ ਵਿਖੇ ਐੱਨਐੱਸਐੱਸ ਵਿਭਾਗ ਦੇ ਇੰਚਾਰਜ ਬਲਵਿੰਦਰ ਕੌਰ ਦੇ ਸਹਿਯੋਗ ਨਾਲ ਬਸੰਤ ਪੰਚਮੀ ਦਾ ਤਿਓਹਾਰ ਬੜੇ ਉਤਸ਼ਾਹ ਅਤੇ ਰੰਗੀਲੇ ਮਾਹੌਲ ਵਿਚ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੂੰ ਬਸੰਤ ਰੁੱਤ ਦੀ ਆਮਦ ਦਾ ਖੁਸ਼ੀ ਨਾਲ ਸਵਾਗਤ ਕੀਤਾ। ਕਾਰਜਕ੍ਰਮ ਦੀ ਸ਼ੁਰੂਆਤ ਮਾਂ ਸਰਸਵਤੀ ਦੀ ਵੰਦਨਾ ਨਾਲ ਕੀਤੀ ਗਈ। ਵਿਦਿਆਰਥੀਆਂ ਵੱਲੋਂ ਪੀਲੇ ਰੰਗ ਦੇ ਕੱਪੜੇ ਪਹਿਨ ਕੇ ਭਾਸ਼ਣ, ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ। ਕਾਲਜ ਵਿਚ ਵਿਦਿਆਰਥੀਆਂ ਨੇ ਰੰਗ ਬਿਰੰਗੀਆਂ ਪਤੰਗਾਂ ਉਡਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਆਕਾਸ਼ ਵਿਚ ਲਹਿਰਾਉਂਦੀਆਂ ਪਤੰਗਾਂ ਬਸੰਤ ਦੇ ਆਗਮਨ, ਆਜ਼ਾਦੀ ਅਤੇ ਖੁਸ਼ਹਾਲੀ ਦਾ ਪ੍ਰਤੀਕ ਬਣੀਆਂ। ਇਸ ਮੌਕੇ ਚੇਅਰਮੈਨ ਪੀਕੇ ਜੌਹਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਮਾਂ ਸਰਸਵਤੀ, ਗਿਆਨ, ਬੁੱਧੀ ਅਤੇ ਕਲਾ ਦੀ ਦੇਵੀ ਹਨ ਅਤੇ ਬਸੰਤ ਪੰਚਮੀ ਦਾ ਤਿਉਹਾਰ ਗਿਆਨ, ਸਿੱਖਿਆ ਅਤੇ ਨਵੀਂ ਸ਼ੁਰੂਆਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੱਭਿਆਚਾਰਕ ਤਿਉਹਾਰਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਸਮਾਜ ਸੇਵਾ ਨਾਲ ਜੋੜ ਕੇ ਜੀਵਨ ਵਿਚ ਸਕਾਰਾਤਮਕ ਸੋਚ ਅਪਣਾਉਣ ਲਈ ਪ੍ਰੇਰਿਤ ਕੀਤਾ।।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੁਰੱਖਿਅਤ ਤੇ ਵਾਤਾਵਰਣ-ਮਿੱਤਰ ਪਤੰਗਬਾਜ਼ੀ ਬਾਰੇ ਵੀ ਜਾਗਰੂਕ ਕੀਤਾ ਅਤੇ ਚਾਈਨਾ ਡੋਰ ਤੋਂ ਬਚਣ ਲਈ ਵੀ ਕਿਹਾ। ਇਸ ਦੇ ਨਾਲ ਨਾਲ ਉਨ੍ਹਾਂ ਨੇ ਆਪਸੀ ਭਾਈਚਾਰੇ, ਖੇਡ ਮਨੋਰੰਜਨ ਅਤੇ ਸੱਭਿਆਚਾਰਕ ਏਕਤਾ ਦਾ ਸੰਦੇਸ਼ ਦਿੱਤਾ। ਅੰਤ ਵਿੱਚ ਸਭ ਨੇ ਮਿਲ ਕੇ ਦੇਸ਼ ਅਤੇ ਸਮਾਜ ਦੀ ਭਲਾਈ ਲਈ ਕੰਮ ਕਰਨ ਦਾ ਸੰਕਲਪ ਲਿਆ। ਇਸ ਮੌਕੇ ਉਪ ਚੇਅਰਮੈਨ ਇੰਜ. ਗੌਰਵ ਜੌਹਰ, ਮੈਨੇਜਿੰਗ ਡਾਇਰੈਕਟਰ ਅਨੁਪਮ ਜੌਹਰ, ਪ੍ਰਿੰਸੀਪਲ ਡਾ. ਸੁਨੀਲਾ ਧੀਰ ਅਤੇ ਸਮੂਹ ਸਟਾਫ਼ ਮੈਂਬਰ ਵੀ ਸ਼ਾਮਲ ਸਨ।