ਬਸੰਤ ਰਾਗ ਕੀਰਤਨ ਦਰਬਾਰ ਕਰਵਾਇਆ
ਬਸੰਤ ਰਾਗ ਕੀਰਤਨ ਦਰਬਾਰ ਕਰਵਾਇਆ
Publish Date: Tue, 24 Feb 2026 05:59 PM (IST)
Updated Date: Wed, 25 Feb 2026 04:07 AM (IST)

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਮਹੀਨਾਵਾਰ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਬਸੰਤ ਰਾਗ ਕੀਰਤਨ ਦਰਬਾਰ ਕਰਵਾਇਆ। ਸਮਾਗਮ ਦੀ ਆਰੰਭਤਾ ਵਿਚ ਭਾਈ ਗੁਰਮੁਖ ਸਿੰਘ ਤੇ ਸਤਨਾਮ ਸਿੰਘ ਹਜੂਰੀ ਰਾਗੀ ਅਤੇ ਸੰਗੀਤ ਵਿੱਦਿਆਲਾ ਪਿੰਡ ਖਟਕੜ ਖੁਰਦ ਦੇ ਵਿਦਿਆਰਥੀਆਂ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਪੰਥ ਦੇ ਕੀਰਤਨੀਏ ਡਾ. ਗੁਰਿੰਦਰ ਸਿੰਘ ਬਟਾਲੇ ਵਾਲਿਆਂ ਨੇ ਪੁਰਾਤਨ ਤਾਂਤੀ ਸਾਜਾਂ ਨਾਲ ਬਸੰਤ ਰਾਗ ਵਿਚ ਗੁਰਬਾਣੀ ਦਾ ਗਾਇਨ ਕਰ ਕੇ ਸੰਗਤਾਂ ਨੂੰ ਮੰਤਰ ਮੁਗਧ ਕਰ ਦਿੱਤਾ। ਉਪਰੰਤ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਦਲਜਿੰਦਰ ਸਿੰਘ ਅੱਪਰਾ ਵਾਲਿਆਂ ਨੇ ਸ੍ਰੀ ਨਨਕਾਣਾ ਸਾਹਿਬ ਜੀ ਦੇ ਮਹਾਨ ਸ਼ਹੀਦੀ ਸਾਕੇ ਦਾ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ। ਇਸ ਮੌਕੇ ਗਿਆਨੀ ਪਲਵਿੰਦਰ ਸਿੰਘ, ਗਿਆਨੀ ਦੇਸਾ ਸਿੰਘ, ਭਾਈ ਜੋਗਾ ਸਿੰਘ, ਭਾਈ ਸੁਖਦੇਵ ਸਿੰਘ, ਲਖਬੀਰ ਸਿੰਘ ਸਾਬਕਾ ਸਰਪੰਚ, ਗੁਰਵਿੰਦਰ ਸਿੰਘ, ਦਮਨਜੀਤ ਸਿੰਘ ਗਾਂਧੀ, ਐਡਵੋਕੇਟ ਰਵਿੰਦਰ ਸਿੰਘ, ਮਨਮਿੰਦਰ ਸਿੰਘ ਭੋਗਲ, ਮਨਮੀਤ ਸਿੰਘ, ਭਾਈ ਸਤਨਾਮ ਸਿੰਘ, ਮਾ. ਪਰਮਜੀਤ ਸਿੰਘ ਜੌਹਰ, ਗੁਰਮੁਖ ਸਿੰਘ, ਪਰਵਿੰਦਰ ਸਿੰਘ ਜੌਹਰ, ਡਾ. ਗੁਰਕੀਰਤ ਸਿੰਘ, ਮਨਜੀਤ ਸਿੰਘ, ਹਰਦੀਪ ਸਿੰਘ ਅੱਪਰਾ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਮਾ. ਰਾਜਵਿੰਦਰ ਸਿੰਘ, ਹਰਪ੍ਰੀਤ ਸਿੰਘ, ਨਰੇਸ਼ ਮਜਾਰੀ, ਮਨਪ੍ਰੀਤ ਸਿੰਘ ਤੇ ਹੋਰ ਸੰਗਤ ਹਾਜ਼ਰ ਸੀ।