ਬੀਐੱਲਐੱਮ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ
ਬੀਸੀਏ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Thu, 16 Apr 2026 04:28 PM (IST)
Updated Date: Fri, 17 Apr 2026 04:03 AM (IST)
16ਐਨਐਸਆਰ23ਪੀ ਬੀਐਲਐਮ ਗਰਲਜ਼ ਕਾਲਜ ਦੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ। ਪੰਜਾਬੀ ਜਾਗਰਣ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀਸੀਏ ਸਮੈਸਟਰ ਪਹਿਲਾ ਦੇ ਨਤੀਜੇ ਚ ਬੀਐੱਲਐੱਮ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰ. ਤਰਨਪ੍ਰੀਤ ਕੌਰ ਵਾਲੀਆ ਨੇ ਦੱਸਿਆ ਕਿ ਬੀਸੀਏ ਸਮੈਸਟਰ ਪਹਿਲਾ ਦੀ ਹਰਸਿਮਰਨ ਕੌਰ ਨੇ 8.35 ਐੱਸਜੀਪੀਏ ਅੰਕ ਪ੍ਰਾਪਤ ਕਰ ਕੇ ਕਾਲਜ ਤੇ ਜ਼ਿਲ੍ਹੇ ’ਚੋਂ ਪਹਿਲਾ, ਦੀਪਕ ਲੱਧਰ ਨੇ 7.87 ਐੱਸਜੀਪੀਏ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਸਰਾ ਤੇ ਸਿਮਰਨ ਨੇ 7.61 ਐੱਸਜੀਪੀਏ ਅੰਕ ਪ੍ਰਾਪਤ ਕਰ ਕੇ ਕਾਲਜ ’ਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ। ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦੇਸ਼ ਬੰਧੂ ਭੱਲਾ, ਸਕੱਤਰ ਵਿਨੋਦ ਭਾਰਦਵਾਜ ਤੇ ਸਮੂਹ ਕਾਲਜ ਸਟਾਫ ਮੈਂਬਰਾਂ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜੇ ਦੀ ਵਧਾਈ ਦਿੰਦੇ ਹੋਏ ਅਸ਼ੀਰਵਾਦ ਦਿੱਤਾ।