ਬੀਸੀਏ ਤੀਸਰੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
ਬੀਸੀਏ ਤੀਸਰੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Thu, 02 Apr 2026 03:51 PM (IST)
Updated Date: Fri, 03 Apr 2026 04:02 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਹੋਂ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਸੰਬਰ 2025 ਦੇ ਅਕਾਦਮਿਕ ਇਮਤਿਹਾਨਾਂ ਦੇ ਤਹਿਤ ਸਭ ਕੋਰਸਾਂ ਦੇ ਪਹਿਲੇ, ਤੀਜੇ ਅਤੇ ਪੰਜਵੇਂ ਸਮੈਸਟਰ ਦੇ ਨਤੀਜੇ ਘੋਸ਼ਿਤ ਕੀਤੇ ਗਏ ਹਨ। ਇਨ੍ਹਾਂ ਵਿਚ ਦੋਆਬਾ ਗਰੁੱਪ ਆਫ ਕਾਲਜਿਜ਼ ਛੋਕਰਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕਾਲਜ ਦੇ ਡਾਇਰੈਕਟਰ ਡਾ. ਰਾਜੇਸ਼ਵਰ ਸਿੰਘ ਨੇ ਦੱਸਿਆ ਕਿ ਬੀਸੀਏ 3ਵੇਂ ਸਮੈਸਟਰ ਦੇ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਰਹੇ ਹਨ। ਵਿਦਿਆਰਥਣ ਤਮੰਨਾ ਪ੍ਰਕਾਸ਼ ਪੁੱਤਰੀ ਓਮ ਪ੍ਰਕਾਸ਼ ਵਾਸੀ ਭੀਣ ਨੇ 8.35 ਐੱਸਜੀਪੀਏ ਅੰਕਾਂ ਨਾਲ ਪਹਿਲਾ ਸਥਾਨ, ਰਿਤਿਕਾ ਪੁੱਤਰੀ ਤਿਲਕ ਰਾਜ ਵਾਸੀ ਪਿੰਡ ਔੜ ਨੇ 8.13 ਐੱਸਜੀਪੀਏ ਅੰਕਾਂ ਨਾਲ ਦਜਾ ਸਥਾਨ ਪ੍ਰਾਪਤ ਕੀਤਾ ਹੈ। ਸਿਮਰਨਜੀਤ ਕੌਰ ਪੁੱਤਰੀ ਕੁਲਵੰਤ ਸਿੰਘ ਵਾਸੀ ਪਿੰਡ ਦੇਨੋਵਾਲ ਕਲਾਂ ਨੇ 8.04 ਐੱਸਜੀਪੀਏ ਅੰਕਾਂ ਨਾਲ ਤੀਜਾ ਸਥਾਨ ਹਾਂਸਲ ਕੀਤਾ ਹੈ। ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਕੀਤਾ ਅਤੇ ਪਿਛਲੇ ਸਾਲ ਦੇ ਮੁਕਾਬਲੇ ਕੁੱਲ ਪਾਸ ਪ੍ਰਤੀਸ਼ਤ ਵਿਚ ਵੀ ਵਾਧਾ ਦਰਜ ਕੀਤਾ। ਟੌਪਰ ਵਿਦਿਆਰਥੀਆਂ ਨੇ ਆਪਣੇ ਸਫਲਤਾ ਦਾ ਸਿਹਰਾ ਮਿਹਨਤ ਅਤੇ ਪੜ੍ਹਾਈ ਵਿਚ ਸੰਤੁਲਿਤ ਦ੍ਰਿਸ਼ਟੀਕੋਣ ਨੂੰ ਦਿੱਤਾ ਅਤੇ ਕਾਲਜ ਦੇ ਪ੍ਰਿੰਸੀਪਲ, ਡਾਇਰੈਕਟਰ ਅਤੇ ਅਧਿਆਪਕ ਵਰਗ ਦਾ ਧੰਨਵਾਦ ਕੀਤਾ। ਇਸ ਮੌਕੇ ਨਵਪ੍ਰੀਤ ਸਿੰਘ ਸੰਘਾ ਟਰੱਸਟੀ, ਗੁਰਪ੍ਰੀਤ ਸਿੰਘ ਬਾਠ ਟਰੱਸਟੀ, ਡਾ. ਖੁਸ਼ਨੀਤ ਕੌਰ ਬਾਠ ਪ੍ਰਿੰਸੀਪਲ, ਡਾ. ਰਾਜੇਸ਼ਵਰ ਸਿੰਘ ਡਾਇਰੈਕਟਰ ਅਤੇ ਅਧਿਆਪਕ ਵਰਗ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਇਰਵਿੰਦਰ ਕੌਰ, ਕਨੁਪ੍ਰੀਆ, ਸਰਬਜੀਤ ਕੌਰ, ਰਾਜ ਕਾਹਲੋਂ, ਸੁਨੀਤਾ ਰਾਣੀ ਆਦਿ ਵੀ ਮੌਜੂਦ ਸਨ।