
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬੀਕਾਮ ਭਾਗ ਦੂਜਾ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ ਵਿਚ ਬਣਾਇਆ ਵਿਸ਼ੇਸ਼ ਸਥਾਨ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਸਿੱਖ ਨੈਸ਼ਨਲ ਕਾਲਜ ਬੰਗਾ ਦੇ ਬੀਕਾਮ ਭਾਗ ਦੂਜਾ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ ਸੂਚੀ ਵਿਚ ਸਥਾਨ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਹੋਣਹਾਰ ਵਿਦਿਆਰਥਣ ਗੁਰਪ੍ਰੀਤ ਕੌਰ ਨੇ 8.33 ਸੀਜੀਪੀਏ ਹਾਸਲ ਕਰ ਕੇ ਯੂਨੀਵਰਸਿਟੀ ਮੈਰਿਟ ਸੂਚੀ ਵਿਚ 15ਵਾਂ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਇੰਦਰਪ੍ਰੀਤ ਕੌਰ ਨੇ 8.29 ਸੀਜੀਪੀਏ ਨਾਲ ਯੂਨੀਵਰਸਿਟੀ ਮੈਰਿਟ ਸੂਚੀ ਵਿਚ 21ਵਾਂ ਸਥਾਨ ਹਾਸਲ ਕੀਤਾ। ਇਹ ਵੀ ਵਿਸ਼ੇਸ਼ ਤੌਰ ’ਤੇ ਜ਼ਿਕਰਯੋਗ ਹੈ ਕਿ ਗੁਰਪ੍ਰੀਤ ਕੌਰ ਅਤੇ ਇੰਦਰਪ੍ਰੀਤ ਕੌਰ ਦੋਵੇਂ 8.33 ਐੱਸਜੀਪੀਏ ਨਾਲ ਸਿਰਫ ਦੂਜੇ ਸਮੈਸਟਰ ਦੇ ਨਤੀਜੇ ਵਿਚ ਕਾਲਜ ਵਿਚ ਪਹਿਲੇ ਸਥਾਨ ’ਤੇ ਰਹੀਆਂ। ਇਸ ਤੋਂ ਇਲਾਵਾ ਪ੍ਰਭਜੋਤ ਕੌਰ ਨੇ 7.92 ਐੱਸਜੀਪੀਏ ਨਾਲ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਰਮਨਦੀਪ ਕੌਰ ਅਤੇ ਕਿਰਤਪ੍ਰੀਤ ਕੌਰ ਨੇ 7.83 ਐੱਸਜੀਪੀਏ ਹਾਸਲ ਕਰਕੇ ਕਾਲਜ ਵਿੱਚ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਮੈਰਿਟ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦਿਆਂ ਵਧਾਈ ਦਿੱਤੀ। ਕਾਮਰਸ ਵਿਭਾਗ ਦੀ ਮੁਖੀ ਡਾ. ਕਮਲਦੀਪ ਕੌਰ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਸ਼ਾਨਦਾਰ ਪ੍ਰਾਪਤੀ ਲਈ ਗੁਣਵੱਤਾਪੂਰਨ ਸਿੱਖਿਆ ਅਤੇ ਅਧਿਆਪਕਾਂ ਦੀ ਨਿਰੰਤਰ ਮਿਹਨਤ ਸ਼ਾਮਲ ਹੈ। ਇਸ ਮੌਕੇ ਡਾ. ਦਵਿੰਦਰ ਕੌਰ, ਪ੍ਰੋ. ਮਨਰਾਜ ਕੌਰ, ਪ੍ਰੋ. ਅਵਨੀਤ ਕੌਰ, ਪ੍ਰੋ. ਪ੍ਰਿਆ ਲੱਧੜ, ਪ੍ਰੋ. ਦੀਪਿਕਾ, ਪ੍ਰੋ. ਮਨੀਸ਼ਾ, ਪ੍ਰੋ. ਗੁਰਿੰਦਰ ਕੌਰ, ਪ੍ਰੋ. ਹਰਸਿਮਰਨ ਕੌਰ, ਪ੍ਰੋ. ਦਮਨਪ੍ਰੀਤ ਕੌਰ ਅਤੇ ਪ੍ਰੋ. ਗਗਨਪ੍ਰੀਤ ਕੌਰ ਆਦਿ ਹਾਜ਼ਰ ਸਨ।