ਸਟਾਫ ਰਿਪੋਰਟਰ, ਨਵਾਂਸ਼ਹਿਰ : ਪੁਲਿਸ ਨੇ ਇਕ ਮਹਿਲਾ ਨੂੰ ਵਿਦੇਸ਼ ਇਟਲੀ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਵਾਲੇ ਖਿਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ ਗੁਰਮੀਤ ਕੌਰ ਪਤਨੀ ਹਰਬਲਾਸ ਰਾਏ ਵਾਸੀ ਕਾਹਮਾ ਦੀ ਸ਼ਿਕਾਇਤ 'ਚ ਦੱਸਿਆ ਕਿ ਉਸ ਨੇ ਵਿਦੇਸ਼ ਇਟਲੀ ਜਾਣ ਵਾਸਤੇ ਟਰੈਵਲ ਏਜੰਟ ਸੁਖਦੇਵ ਸਿੰਘ ਉਰਫ਼ ਹੈਪੀ ਪੁੱਤਰ ਚਰਨਜੀਤ ਸਿੰਘ ਵਾਸੀ ਚੱਕ ਗੁਰੂ ਥਾਣਾ ਬਹਿਰਾਮ ਨੂੰ ਨਵੰਬਰ 2017 ਵਿਚ 2.50 ਲੱਖ ਰੁਪਏ ਦਿੱਤੇ ਸਨ। ਜਿਸ ਨੇ ਉਸ ਨੂੰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਬਾਕੀ ਰਹਿੰਦੇ 1,50,500 ਰੁਪਏ ਵਾਪਸ ਕੀਤੇ। ਮੁਦਈ ਦੀ ਸ਼ਿਕਾਇਤ 'ਤੇ ਪੁਲਿਸ ਥਾਣਾ ਬਹਿਰਾਮ ਨੇ ਕਥਿਤ ਮੁਲਜ਼ਮ ਸੁਖਦੇਵ ਸਿੰਘ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।