ਭਾਈ ਲਾਲੋ ਲੋਕ ਮੰਚ ਨੇ ਕੀਤੀ ਅਹਿਮ ਮੀਟਿੰਗ
ਭਾਈ ਲਾਲੋ ਲੋਕ ਮੰਚ ਨੇ ਕੀਤੀ ਅਹਿਮ ਮੀਟਿੰਗ
Publish Date: Sun, 22 Mar 2026 05:38 PM (IST)
Updated Date: Mon, 23 Mar 2026 04:08 AM (IST)

ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਸੰਬੰਧਤ ਭਾਈ ਲਾਲੋ ਲੋਕ ਮੰਚ ਪੰਜਾਬ ਵੱਲੋਂ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਪਿੰਡ ਰੱਤੇਵਾਲ, ਟੱਪਰੀਆਂ ਤੇ ਭੇਡੀਆਂ ਵਿਚ ਕਿਸਾਨਾਂ-ਮਜ਼ਦੂਰਾਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਸੂਬਾਈ ਆਗੂ ਕਰਨ ਸਿੰਘ ਰਾਣਾ ਨੇ ਕਿਹਾ ਕਿ ਅਮਰੀਕਾ ਇਜਰਾਈਲ ਜੁੰਡਲੀ ਨੇ ਈਰਾਨ ਤੇ ਜੰਗੀ ਹਮਲਾ ਕਰਕੇ ਪੂਰੀ ਦੁਨੀਆਂ ਦੇ ਲੋਕਾਂ ਨੂੰ ਵੱਡੀ ਮੁਸੀਬਤ ਵੱਲ ਧੱਕ ਦਿੱਤਾ ਹੈ। ਸਾਡੇ ਦੇਸ਼ ਵਿਚ ਅਤੇ ਸੂਬੇ ਵਿਚ ਇਸ ਜੰਗ ਦਾ ਅਸਰ ਨਜ਼ਰ ਆਉਣਾ ਸ਼ੁਰੂ ਹੋ ਗਿਆ।।ਜੰਗ ਕਾਰਨ ਦੇਸ਼ ਅਤੇ ਪੰਜਾਬ ਦੇ ਲੋਕਾਂ ਨੂੰ ਵੀ ਮੁਸੀਬਤਾਂ ਝੱਲਣੀਆਂ ਪੈਣਗੀਆਂ ਜਿਵੇਂ ਗੈਸ, ਪ੍ਰੀਮੀਅਮ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ।ਕਿ ਜੰਗ ਕਾਰਨ ਕੱਚਾ ਤੇਲ 62 ਡਾਲਰ ਪ੍ਰਤੀ ਬੈਰਲ ਤੋਂ ਵੱਧ ਕੇ 118 ਡਾਲਰ ਪ੍ਰਤੀ ਬੈਰਲ ਹੋ ਗਿਆ ਹੈ ਤੇ ਤੇਲ ਕੰਪਨੀਆਂ ਨੂੰ ਪ੍ਰਤੀ ਦਿਨ 2050 ਕਰੋੜ ਰੁਪਏ ਦਾ ਘਾਟਾ ਪੈ ਰਿਹਾ ਹੈ। ਇਸ ਤੋਂ ਸਪੱਸ਼ਟ ਹੈ ਕਿ ਆਉਣ ਵਾਲਾ ਸਮਾਂ ਪੰਜਾਬ ਦੇ ਲੋਕਾਂ ਲਈ ਕਸ਼ਟ ਦਾਇਕ ਹੋਵੇਗਾ। ਦੇਸ਼ ਅੰਦਰ ਪੰਜ ਰਾਜਾਂ ਦੀਆਂ ਹੋ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ ਤੇਲ ਅਤੇ ਗੈਸ ਦੇ ਰੇਟਾਂ ਵਿਚ ਬੇਤਹਾਸ਼ਾ ਵਾਧਾ ਹੋਣ ਦਾ ਅੰਦਾਜਾ ਹੈ। ਆਉਣ ਵਾਲੇ ਸਮੇਂ ਵਿਚ ਖਾਦ ਸੰਕਟ ਗੰਭੀਰ ਹੋਣ ਦਾ ਸੰਕੇਤ ਮਿਲ ਰਿਹਾ ਹੈ ਜੋ ਖੇਤੀ ਸੈਕਟਰ ਨੂੰ ਪ੍ਰਭਾਵਿਤ ਕਰੇਗਾ। ਦੇਸ਼ ਅਤੇ ਪੰਜਾਬ ਅੰਦਰ ਮਹਿੰਗਾਈ ਤੇਜੀ ਨਾਲ ਵਧੇਗੀ ਜੋ ਗੁਰਬਤ ਦੇ ਮਾਰੇ ਕਿਸਾਨਾਂ-ਮਜ਼ਦੂਰਾਂ ਲਈ ਵੱਡੀ ਮੁਸੀਬਤ ਬਣੇਗਾ। ਇਸ ਮੌਕੇ ਸਤਪਾਲ ਸਿੰਘ, ਰੋਕੀ ਵਰਮਾ ਤੇ ਮਨੋਹਰ ਲਾਲ ਟੌਂਸਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।