- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਸੋਗ ਵਜੋਂ ਅੱਜ ਭਾਈ ਸੰਗਤ ਸਿੰਘ ਕਾਲਜ ਬੰਦ ਰਹੇਗਾ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਨੌਜਵਾਨ ਅਤੇ ਐਂਟੀ ਡਰੱਗ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਇਕ ਦਵਾਈ ਵਿਕਰੇਤਾ ਵੱਲੋਂ ਗੋਲੀ ਮਾਰ ਕੇ ਕੀਤੀ ਹੱਤਿਆ ਦੇ ਸੋਗ ਵਜੋਂ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਪ੍ਰਿੰ. ਡਾ. ਰਣਜੀਤ ਸਿੰਘ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਪਿਛਲੇ ਕਈ ਸਾਲਾਂ ਤੋਂ ਮਾਲਵਾ ਖੇਤਰ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਨਸ਼ਿਆਂ ਦੇ ਵਿਰੋਧ ਵਿਚ ਇੱਕ ਮੁਹਿੰਮ ਚਲਾਈ ਹੋਈ ਸੀ। ਜਿਸ ਨੂੰ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਸੀ। ਅਚਾਨਕ ਹੀ ਇੱਕ ਦਵਾਈ ਵਿਕਰੇਤਾ ਵੱਲੋਂ ਇਸ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਿਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ 15 ਅਕਤੂਬਰ ਨੂੰ ਸੋਗ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਅਦਾਰੇ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਜਿਸ ਦੀ ਪਾਲਣਾ ਕਰਦਿਆਂ 15 ਅਕਤੂਬਰ ਵੀਰਵਾਰ ਨੂੰ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਪੂਰਨ ਤੌਰ ’ਤੇ ਬੰਦ ਰਹੇਗਾ।