- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਬੀਏ ਸਮੈਸਟਰ ਛੇਵਾਂ 'ਚ ਭਵਨਜੋਤ ਸਿੰਘ ਜ਼ਿਲ੍ਹੇ 'ਚੋਂ ਅੱਵਲ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀਬੀਏ ਸਮੈਸਟਰ ਛੇਵਾਂ ਦੇ ਪ੍ਰੀਖਿਆ ਨਤੀਜਿਆਂ ਵਿਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਅਤੇ ਕਾਲਜ ਦਾ ਨਾਂ ਰੋਸ਼ਨ ਕੀਤਾ। ਪ੍ਰਿੰ. ਡਾ. ਇੰਦੂ ਰੱਤੀ ਨੇ ਦੱਸਿਆ ਕਿ ਵਿਦਿਆਰਥੀ ਭਵਨਜੋਤ ਸਿੰਘ ਨੇ 7.69 ਸੀਜੀਪੀਏ ਪ੍ਰਾਪਤ ਕਰਕੇ ਜ਼ਿਲ੍ਹੇ ਅਤੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਰਾਜਵੀਰ ਕੌਰ ਨੇ 7.55 ਸੀਜੀਪੀਏ ਨਾਲ ਜ਼ਿਲ੍ਹੇ ਤੇ ਕਾਲਜ ਵਿਚੋਂ ਦੂਜਾ ਸਥਾਨ, ਆਂਚਲ ਸੈਣੀ ਨੇ 7.27 ਸੀਜੀਪੀਏ ਨਾਲ ਜ਼ਿਲ੍ਹੇ ਤੇ ਕਾਲਜ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਕਾਮਰਸ ਵਿਭਾਗ ਦੇ ਵਿਦਿਆਰਥੀ ਅਕਾਦਮਿਕ ਖੇਤਰ ਦੇ ਨਾਲ-ਨਾਲ ਹੋਰ ਸਰਗਰਮੀਆਂ ਵਿਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਜਿਸ ਨਾਲ ਕਾਲਜ ਅਤੇ ਉਨ੍ਹਾਂ ਦੇ ਮਾਪਿਆਂ ਦਾ ਮਾਣ ਵਧ ਰਿਹਾ ਹੈ। ਉਨ੍ਹਾਂ ਇਸ ਸ਼ਾਨਦਾਰ ਸਫਲਤਾ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕਾਮਰਸ ਵਿਭਾਗ ਦੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਅਧਿਆਪਕਾਂ ਵੱਲੋਂ ਦਿੱਤੀ ਜਾ ਰਹੀ ਗੁਣਵੱਤਾ-ਪੂਰਨ ਸਿੱਖਿਆ, ਨਿਰੰਤਰ ਮਾਰਗ ਦਰਸ਼ਨ ਅਤੇ ਸਮਰਪਿਤ ਕੋਸ਼ਿਸ਼ਾਂ ਦੀ ਭਰਪੂਰ ਸ਼ਲਾਘਾ ਕੀਤੀ। ਵਿਭਾਗ ਮੁਖੀ ਡਾ. ਕਮਲਦੀਪ ਕੌਰ ਨੇ ਵੀ ਸਫਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਵਿਦਿਆਰਥੀ ਇਸੇ ਤਰ੍ਹਾਂ ਉੱਚੀਆਂ ਉਪਲਬਧੀਆਂ ਹਾਸਲ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ਇਸ ਮੌਕੇ ਡਾ. ਦਵਿੰਦਰ ਕੌਰ, ਪ੍ਰੋ. ਮਨਰਾਜ ਕੌਰ, ਪ੍ਰੋ. ਅਵਨੀਤ ਕੌਰ, ਪ੍ਰੋ. ਪ੍ਰਿਆ ਲੱਧੜ, ਪ੍ਰੋ. ਦੀਪਿਕਾ, ਪ੍ਰੋ. ਮਨੀਸ਼ਾ, ਪ੍ਰੋ. ਗੁਰਿੰਦਰ ਕੌਰ, ਪ੍ਰੋ. ਹਰਸਿਮਰਨ ਕੌਰ, ਪ੍ਰੋ. ਦਮਨਪ੍ਰੀਤ ਕੌਰ, ਪ੍ਰੋ. ਗਗਨਪ੍ਰੀਤ ਕੌਰ ਵੀ ਹਾਜ਼ਰ ਸਨ।