- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਭੇਜ ਨੂੰ ਇਲਾਜ ਲਈ ਸਿਵਲ ਹਸਪਤਾਲ ਨਵਾਂਸ਼ਹਿਰ ਦਾਖਲ ਕਰਵਾਇਆ ਗਿਆ ਹੈ। ਜਦਕਿ ਗੁਰਜੰਟ ਤਰਨਤਾਰਨ ਦੀ ਭਾਲ ਕੀਤੀ ਜਾ ਰਹੀ ਹੈ। ਐੱਸਐੱਸਪੀ ਨੇ ਕਿਹਾ ਕਿ ਉਹ ਗੈਂਗਸਟਰਾਂ ਨੂੰ ਇਹ ਸਾਫ ਸੰਦੇਸ਼ ਦੇਣਾ ਚਾਹੁੰਦੇ ਹਨ ਕਿ ਤੁਸੀਂ ਸਾਡੇ ਇਲਾਕੇ ਚੋਂ ਐਕਸਟਾਰਸ਼ਨ ਦੀ ਮੰਗ ਕਰਨਾ ਛੱਡ ਦੇਣ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਨਵਾਂਸ਼ਹਿਰ ਬੰਗਾ ਰੋਡ ਤੇ ਸਤਲੁਜ ਪੈਟ੍ਰੋਲ ਪੰਪ ਨੇੜੇ ਪੁਲਿਸ ਨੇ ਗੋਲੀਆਂ ਚਲਾਉਣ ਵਾਲੇ ਦੋ ਨੌਜਵਾਨਾਂ 'ਚੋਂ ਇਕ ਨੂੰ ਪੈਰ 'ਚ ਦੋ ਗੋਲੀਆਂ ਮਾਰ ਕੇ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਦਕਿ ਮੌਕੇ ਤੋਂ ਫਰਾਰ ਦੂਜੇ ਨੌਜਵਾਨ ਨੂੰ ਕਾਬੂ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਐੱਸਐੱਸਪੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਨਵਾਂਸ਼ਹਿਰ ਦੇ ਇਕ ਪ੍ਰਸਿੱਧ ਕਾਰੋਬਾਰੀ ਦੀ ਦੁਕਾਨ 'ਤੇ ਗੋਲੀਆਂ ਚਲਾਉਣ ਦੀ ਤਿਆਰੀ ਕਰ ਰਹੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਜਦੋਂ ਪੁਲਿਸ ਨੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀ ਤੇ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ਨੇ ਬੰਗਾ ਰੋਡ ਤੇ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਹ ਦੋਵੇਂ ਨੌਜਵਾਨ ਮੋਟਰਸਾਈਕਲ ਉੱਥੇ ਹੀ ਸੁੱਟ ਕੇ ਭਾਰਤ ਹਸਪਤਾਲ ਵਾਲੀ ਗਲੀ ਰਾਹੀਂ ਰਿਹਾਇਸ਼ੀ ਇਲਾਕੇ ਵਿੱਚ ਫਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗੇ ਪਰ ਪੁਲਿਸ ਨੇ ਦੋਵਾਂ ਹਮਲਾਵਰਾਂ ਦਾ ਪਿੱਛਾ ਜਾਰੀ ਰੱਖਿਆ ਅਤੇ ਇੱਕ ਨੌਜਵਾਨ ਦੇ ਪੈਰਾਂ ਵਿੱਚ ਗੋਲੀ ਮਾਰ ਕੇ ਉਸ ਨੂੰ ਮੌਕੇ ਤੋਂ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਜਦਕਿ ਦੂਜੇ ਦੀ ਭਾਲ ਵਿਚ ਪੁਲਿਸ ਵੱਲੋ ਇਲਾਕੇ ਵਿਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਐੱਸਐੱਸਪੀ ਨੇ ਦੱਸਿਆ ਕਿ ਇਸ ਵਪਾਰੀ ਨੂੰ ਐਕਸਟਾਰਸ਼ਨ ਦੀਆਂ ਕਾਲਾਂ ਆਈਆਂ ਸਨ ਅਤੇ ਗੈਂਗਸਟਰਾਂ ਦੇ ਗੁਰਗੇ ਤਹਿ ਸ਼ੁਦਾ ਪ੍ਰੋਗਰਾਮ ਅਨੁਸਾਰ ਬੀਤੀ ਦੇਰ ਸ਼ਾਮ ਵਪਾਰੀ ਦੀ ਬੰਦ ਦੁਕਾਨ ਤੇ ਗੋਲੀਆਂ ਚਲਾ ਕੇ ਉਸ ਨੂੰ ਡਰਾਉਣ ਦੀ ਮੰਸ਼ਾ ਨਾਲ ਇਥੇ ਪੁੱਜੇ ਸਨ। ਜਦਕਿ ਪੁਲਿਸ ਨੂੰ ਪਹਿਲਾ ਹੀ ਇਸ ਦਾ ਅੰਦਾਜਾ ਸੀ। ਜਿਸ ਕਾਰਨ ਪੁਲਿਸ ਪਾਰਟੀ ਸੁਚੇਤ ਸੀ ਅਤੇ ਮੌਕੇ ਤੋਂ ਇਸ ਵਾਰਦਾਤ ਨੂੰ ਹੋਣ ਤੋਂ ਪਹਿਲਾ ਹੀ ਇਕ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਹੈ। ਐੱਸਐੱਸਪੀ ਨੇ ਦੱਸਿਆ ਕਿ ਹਮਲਾਵਰਾਂ ਦੀ ਪਹਿਚਾਣ ਗੁਰਭੇਜ ਸਿੰਘ ਭੇਜਾ ਅਤੇ ਗੁਰਜੰਟ ਸਿੰਘ ਦੋਵੇਂ ਵਾਸੀ ਧੁਨ ਧੇਵਾਲਾ, ਚੌਹਲਾ ਸਾਹਿਬ ਤਰਨਤਾਰਨ ਦੱਸੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਗੁਰਭੇਜ ਨੂੰ ਇਲਾਜ ਲਈ ਸਿਵਲ ਹਸਪਤਾਲ ਨਵਾਂਸ਼ਹਿਰ ਦਾਖਲ ਕਰਵਾਇਆ ਗਿਆ ਹੈ। ਜਦਕਿ ਗੁਰਜੰਟ ਤਰਨਤਾਰਨ ਦੀ ਭਾਲ ਕੀਤੀ ਜਾ ਰਹੀ ਹੈ। ਐੱਸਐੱਸਪੀ ਨੇ ਕਿਹਾ ਕਿ ਉਹ ਗੈਂਗਸਟਰਾਂ ਨੂੰ ਇਹ ਸਾਫ ਸੰਦੇਸ਼ ਦੇਣਾ ਚਾਹੁੰਦੇ ਹਨ ਕਿ ਤੁਸੀਂ ਸਾਡੇ ਇਲਾਕੇ ਚੋਂ ਐਕਸਟਾਰਸ਼ਨ ਦੀ ਮੰਗ ਕਰਨਾ ਛੱਡ ਦੇਣ ਅਤੇ ਲੋਕਾਂ ਨੂੰ ਡਰਾਉਣ ਅਤੇ ਗੋਲੀਆਂ ਚਲਾਉਣ ਦਾ ਕੰਮ ਛੱਡ ਦੇਣ ਨਹੀਂ ਤਾਂ ਇਸ ਦਾ ਅੰਜਾਮ ਭੁਗਤਣ ਲਈ ਤਿਆਰ ਰਹਿਣ। ਇਸ ਮੌਕੇ ਡੀਐੱਸਪੀ ਨਵਾਂਸ਼ਹਿਰ ਰਾਜ ਕੁਮਾਰ, ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਦੇ ਐੱਸਐੱਚਓ ਅਵਤਾਰ ਸਿੰਘ ਸਮੇਤ ਹੋਰ ਪੁਲਿਸ ਪਾਰਟੀ ਦੇ ਮੁਲਾਜ਼ਮ ਹਾਜ਼ਰ ਸਨ। ਉਧਰ ਪੁਲਿਸ ਨੇ ਮੌਕੇ ਤੋਂ ਇਕ ਬਿਨਾਂ ਨੰਬਰੀ ਮੋਟਰਸਾਈਕਲ ਅਤੇ ਹਮਲਾਵਰਾਂ ਪਾਸੋਂ ਦੋ ਪਿਸਤੌਲ ਬਰਾਮਦ ਕਰ ਲਏ ਹਨ।
ਐੱਸਐੱਸਪੀ ਨੇ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸਐੱਸਪੀ ਨੇ ਦੱਸਿਆ ਕਿ ਮੁੱਢਲੀ ਪੁੱਛ ਗਿੱਛ 'ਚ ਇਨ੍ਹਾਂ ਮੁਲਜ਼ਮਾਂ ਤੇ ਪਹਿਲਾ ਵੀ ਅਟੈਂਪਟ ਟੂ ਮਰਡਰ ਦੇ ਕੇਸ ਦਰਜ਼ ਹਨ। ਜਿਸ ਦੀ ਸਾਰੀ ਜਾਣਕਾਰੀ ਇਕੱਤਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।