ਬੰਗਾ 'ਚ ਭਾਜਪਾ ਨੂੰ ਵੱਡਾ ਝਟਕਾ: ਸਾਬਕਾ ਵਿਧਾਇਕ ਚੌਧਰੀ ਮੋਹਣ ਲਾਲ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਸੀਨੀਅਰ ਅਕਾਲੀ ਆਗੂ ਵੀ ਹਾਜ਼ਰ ਸਨ। ਇਸ ਮੌਕੇ ਚੌਧਰੀ ਮੋਹਣ ਲਾਲ ਬੰਗਾ ਨੇ ਸ. ਬਾਦਲ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ
Publish Date: Fri, 13 Mar 2026 09:37 AM (IST)
Updated Date: Fri, 13 Mar 2026 09:39 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਜਾ ਰਹੀ ਰੈਲੀ ਦੌਰਾਨ ਸਾਬਕਾ ਵਿਧਾਇਕ ਬੰਗਾ ਚੌਧਰੀ ਮੋਹਣ ਲਾਲ ਦੇ ਭਾਜਪਾ ਤੋਂ ਅਸਤੀਫਾ ਦੇ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਜੁੜਣ ’ਤੇ ਭਰਵਾਂ ਸਵਾਗਤ ਕਰਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਸੀਨੀਅਰ ਅਕਾਲੀ ਆਗੂ ਵੀ ਹਾਜ਼ਰ ਸਨ। ਇਸ ਮੌਕੇ ਚੌਧਰੀ ਮੋਹਣ ਲਾਲ ਬੰਗਾ ਨੇ ਸ. ਬਾਦਲ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਨਵੇਂ ਜੋਸ਼ ਅਤੇ ਸਮਰਪਣ ਨਾਲ ਬੰਗਾ ਵਿਖੇ ਪਾਰਟੀ ਨੂੰ ਹੋਰ ਵੀ ਮਜ਼ਬੂਤ ਕਰਨਗੇ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਬੁੱਧ ਸਿੰਘ ਬਲਾਕੀਪੁਰ ਸਮੇਤ ਹੋਰ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।