ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡਾ ਕਦਮ : ਜਲਾਲਪੁਰ
ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡਾ ਕਦਮ-ਜਲਾਲਪੁਰ
Publish Date: Thu, 19 Mar 2026 04:44 PM (IST)
Updated Date: Fri, 20 Mar 2026 04:04 AM (IST)

ਪਿੰਡ ਜਗਤਪੁਰ ਦੇ ਖੇਡ ਮੈਦਾਨ ਲਈ 2 ਲੱਖ ਦੀ ਗ੍ਰਾਂਟ ਭੇਂਟ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਲਾਚੌਰ : ਪਿੰਡਾਂ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਖੇਡ ਮੈਦਾਨਾਂ ਨਾਲ ਜੋੜਨ ਦੇ ਮਕਸਦ ਨਾਲ ਆਪ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਅੱਜ ਇੱਕ ਅਹਿਮ ਉਪਰਾਲਾ ਕੀਤਾ। ਉਨ੍ਹਾਂ ਨੇ ਪਿੰਡ ਜਗਤਪੁਰ ਵਿਖੇ ਖੇਡ ਮੈਦਾਨ ਦੀ ਸਾਂਭ-ਸੰਭਾਲ ਅਤੇ ਵਿਕਾਸ ਕਾਰਜਾਂ ਲਈ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ।।ਚੇਅਰਮੈਨ ਜਲਾਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਜਗਤਪੁਰ ਦੇ ਸਰਵਪੱਖੀ ਵਿਕਾਸ ਅਤੇ ਖਿਡਾਰੀਆਂ ਦੀਆਂ ਸਹੂਲਤਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਰਾਸ਼ੀ ਖੇਡ ਮੈਦਾਨ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਅਤੇ ਬਿਹਤਰ ਬੁਨਿਆਦੀ ਢਾਂਚਾ ਤਿਆਰ ਕਰਨ ਲਈ ਖ਼ਰਚ ਕੀਤੀ ਜਾਵੇਗੀ। ਚੇਅਰਮੈਨ ਜਲਾਲਪੁਰ ਦੇ ਇਸ ਉਪਰਾਲੇ ਲਈ ਪਿੰਡ ਦੀ ਪੰਚਾਇਤ ਅਤੇ ਖੇਡ ਕਲੱਬ ਦੇ ਮੈਂਬਰਾਂ ਨੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਮਦਦ ਨਾਲ ਖਿਡਾਰੀਆਂ ਵਿਚ ਭਾਰੀ ਉਤਸ਼ਾਹ ਹੈ ਅਤੇ ਹੁਣ ਉਹ ਵਧੀਆ ਮਾਹੌਲ ਵਿਚ ਅਭਿਆਸ ਕਰ ਸਕਣਗੇ। ਮੌਕੇ ’ਤੇ ਬਲਾਕ ਪ੍ਰਧਾਨ ਪਰਮਜੀਤ ਸਿੰਘ, ਦਵਿੰਦਰ ਸਿੰਘ, ਡਾ. ਜਸਵੀਰ ਸਿੰਘ ਸਰਪੰਚ, ਜੋਗਾ ਸਿੰਘ ਪੰਚ, ਲੈਬਰ ਸਿੰਘ ਪੰਚ, ਕੁਲਵਿੰਦਰ ਸਿੰਘ ਪੰਚ, ਬਲਜਿੰਦਰ ਸਿੰਘ, ਰਵੀ ਕੁਮਾਰ, ਬਖਸ਼ੀਸ਼ ਸਿੰਘ, ਸੰਦੀਪ ਸਿੰਘ ਸੋਨੂੰ, ਬਲਵੰਤ ਸਿੰਘ, ਗੁਰਮੀਤ ਸਿੰਘ, ਪਰਵਿੰਦਰ ਸਿੰਘ, ਪ੍ਰੀਤ ਅਤੇ ਖੇਡ ਕਲੱਬ ਦੇ ਹੋਰ ਮੈਂਬਰ ਵਿਸ਼ੇਸ਼ ਤੌਰ ਤੇ ਮੌਜੂਦ ਸਨ।