ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Publish Date: Fri, 13 Feb 2026 04:33 PM (IST)
Updated Date: Sat, 14 Feb 2026 04:03 AM (IST)

ਦੇਸ ਰਾਜ ਬੰਗਾ, ਪੰਜਾਬੀ ਜਾਗਰਣ, ਮੁਕੰਦਪੁਰ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ। ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ। ਉਪਰੰਤ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਰਸ-ਭਿੰਨਾ ਕੀਰਤਨ ਕੀਤਾ। ਪ੍ਰਿੰ. ਮਨਜੀਤ ਸਿੰਘ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸਿੱਖ ਮਿਸ਼ਨਰੀ ਕਾਲਜ ਸ਼੍ਰੀ ਆਨੰਦਪੁਰ ਸਾਹਿਬ ਦੇ ਪ੍ਰਿੰ. ਚਰਨਜੀਤ ਸਿੰਘ ਦੀ ਸ਼ਖਸੀਅਤ ਸਬੰਧੀ ਜਾਣੂ ਕਰਵਾਇਆ। ਪ੍ਰਿੰ. ਚਰਨਜੀਤ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਸੰਬੰਧੀ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਪ੍ਰਿੰ. ਚਰਨਜੀਤ ਸਿੰਘ ਨੂੰ ਕਾਲਜ ਯਾਦ ਚਿੰਨ੍ਹ ਭੇਂਟ ਕੀਤਾ ਗਿਆ। ਪੀਟੀਏ ਦੇ ਵਾਈਸ ਚੇਅਰਮੈਨ ਸੁਰਿੰਦਰ ਸਿੰਘ ਢੀਂਡਸਾ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਟਰੱਸਟ ਦੇ ਬਾਨੀ ਗੁਰਚਰਨ ਸਿੰਘ ਸ਼ੇਰਗਿੱਲ, ਪ੍ਰਿੰ. ਕਿਸ਼ਨ ਚੰਦ ਖਟਕੜ, ਸੇਵਾ ਸਿੰਘ, ਨੰਦ ਪਾਲ, ਰੇਸ਼ਮ ਸਿੰਘ, ਡਾ. ਕਰਮਜੀਤ ਕੌਰ, ਡਾ. ਸੰਗੀਤਾ, ਪ੍ਰੋ. ਸੁਖਮਿੰਦਰ ਦਾਸ ਬਾਵਾ, ਪ੍ਰੋ. ਸਰਬਜੀਤ ਸਿੰਘ, ਪ੍ਰੋ. ਰੁਪਿੰਦਰ ਸਿੰਘ, ਡਾ. ਆਸ਼ਿਮਾ ਪਾਸੀ, ਸ਼ਵੇਤਾ, ਦਲਜੀਤ ਕੌਰ, ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।।ਸਟੇਜ ਦਾ ਸੰਚਾਲਨ ਡਾ. ਨਿਰਦੋਸ਼ ਕੌਰ ਨੇ ਕੀਤਾ।