- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿੱਟੂ ਹੱਕਲਾ ਯੂਥ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿਚ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਅਤੇ ਸਰਗਰਮ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵੱਡਾ ਫੈਸਲਾ ਲਿਆ ਹੈ। ਇਸ ਦੇ ਤਹਿਤ ਹਲਕਾ ਬਲਾਚੌਰ ਦੇ ਮਿਹਨਤੀ ਅਤੇ ਜੁਝਾਰੂ ਨੌਜਵਾਨ ਆਗੂ ਬਿੱਟੂ ਹੱਕਲਾ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ’ਤੇ ਹਲਕਾ ਬਲਾਚੌਰ ਦੇ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੇ ਵਰਕਰਾਂ, ਅਹੁਦੇਦਾਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਦੌੜ ਗਈ। ਸ਼੍ਰੋਮਣੀ ਅਕਾਲੀ ਦਲ ਹਲਕਾ ਬਲਾਚੌਰ ਦੇ ਇੰਚਾਰਜ ਸੰਦੀਪ ਚੌਧਰੀ (ਹਨੀ ਟੌਂਸਾ) ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪੰਜਾਬ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਹਮੇਸ਼ਾ ਮਿਹਨਤੀ ਅਤੇ ਜ਼ਮੀਨ ਨਾਲ ਜੁੜੇ ਆਗੂਆਂ ਦਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਬਿੱਟੂ ਹੱਕਲਾ ਦੀ ਨਿਯੁਕਤੀ ਇਸ ਦਾ ਪ੍ਰਤੱਖ ਪ੍ਰਮਾਣ ਹੈ।