ਪੰਜਾਬ 'ਚ 2027 ’ਚ ਬਣੇਗੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ : ਕੈਬਨਿਟ ਮੰਤਰੀ ਗੰਗੂਆ ਪੰਜਾਬ 'ਚ ਬਣੇਗੀ ਭਾਜਪਾ ਦੀ ਸਰਕਾਰ-ਰਣਬੀਰ ਸਿੰਘ ਗੰਗੂਆ ਕੈਬਨਿਟ ਮੰਤਰੀ
Publish Date: Tue, 10 Nov 2026 05:31 PM (IST)
Updated Date: Tue, 10 Nov 2026 05:33 PM (IST)
ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਣ ਵਾਲੇ ਆਗੂ ਤੇ ਵਰਕਰ ਸਨਮਾਨਿਤ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਨਵਾਂਸ਼ਹਿਰ ਦੇ ਭਾਜਪਾ ਦਫਤਰ ਚ ਪੁੱਜਣ ਤੇ ਹਰਿਆਣਾ ਸਰਕਾਰ ਚ ਪੀਡਬਲਿਉਡੀ ਮੰਤਰੀ ਰਣਬੀਰ ਸਿੰਘ ਗੰਗੁਆ ਦਾ ਸੀਨੀਅਰ ਆਗੂ ਕਮਲਜੀਤ ਸਿੰਘ ਰਾਣਾ ਅਤੇ ਸਾਥੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕਾਂਗਰਸ ਛੱਡ ਕੇ ਭਾਜਪਾ ਚ ਸ਼ਾਮਲ ਹੋਣ ਵਾਲੇ ਆਗੂਆਂ ਅਤੇ ਵਰਕਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਣਬੀਰ ਸਿੰਘ ਗੰਗੁਆ ਨੇ ਕਿਹਾ ਕਿ ਅੱਜ ਪੰਜਾਬ ਵਿਚ ਜੋ ਮਾਹੋਲ ਬਣਿਆ ਹੋਇਆ ਹੈ, ਉਸ ਤੋਂ ਜਾਪਦਾ ਹੈ ਕਿ 2027 ਵਿਚ ਭਾਜਪਾ ਦੀ ਸਰਕਾਰ ਪੰਜਾਬ ਵਿਚ ਬਣੇਗੀ। ਉਨ੍ਹਾਂ ਕਿਹਾ ਕਿ ਅੱਜ ਵੱਡੀ ਤਾਦਾਤ ਵਿਚ ਲੋਕ ਕਾਂਗਰਸ, ਆਮ ਆਦਮੀ ਪਾਰਟੀ ਅਤੇ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਯੋਗ ਅਗਵਾਈ ਹੇਠ ਹਰਿਆਣਾ ਵਿਚ ਭਾਜਪਾ ਦੀ ਸਰਕਾਰ ਬਣਾਉਣ ਤੋਂ ਬਾਅਦ ਹੁਣ ਪੰਜਾਬ ਵਿਚ ਵੀ ਭਾਜਪਾ ਸਰਕਾਰ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਵੱਲੋਂ ਲੋਕਾਂ ਨੂੰ ਭਾਜਪਾ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਦੀ ਜਾਣਕਾਰੀ ਦੇਣ ਲਈ ਮੀਟਿੰਗਾਂ ਦੇ ਨਾਲ ਨਾਲ ਵੱਡੇ ਪੱਧਰ ਤੇ ਸਮਾਗਮਾਂ ਦਾ ਆਯੋਜਨ ਕਰਕੇ ਕੇਂਦਰੀ ਮੰਤਰੀਆਂ ਨੂੰ ਇੰਨ੍ਹਾਂ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਜਾ ਰਿਹਾ ਹੈ। ਇਸੇ ਤਹਿਤ 13 ਨਵੰਬਰ ਨੂੰ ਦਸੂਹਾ ਅਤੇ ਹੁਸ਼ਿਆਰਪੁਰ ਵਿਖੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੀ ਸ੍ਰਫਲਤਾ ਅਤੇ ਤਿਆਰੀਆਂ ਦਾ ਜਾਇਜਾ ਲੈਣ ਲਈ ਉਹ ਅੱਜ ਹੁਸ਼ਿਆਰਪੁਰ ਜਾ ਰਹੇ ਸਨ ਪਰ ਭਾਜਪਾ ਦੇ ਆਗੂਆਂ ਵੱਲੋਂ ਨਵਾਂਸ਼ਹਿਰ ਚ ਸੱਦਣ ਤੇ ਉਹ ਇਥੇ ਪੁੱਜੇ ਹਨ। ਉਨ੍ਹਾਂ ਨਵਾਂਸ਼ਹਿਰ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਇਨ੍ਹਾਂ ਰੈਲੀਆਂ ਵਿਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਰਾਜ ਵਿਚ ਪੰਜਾਬ ਵਿਚ ਨਸ਼ਾ ਵੱਡੀ ਸਮਸਿਆ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਸਾਡੀ ਆਉਣ ਵਾਲੀ ਪੀੜ੍ਹੀ ਖਰਾਬ ਹੋ ਰਹੀ ਹੈ ਅਤੇ ਦੇਸ਼ ਦਾ ਭਵਿੱਖ ਵੀ ਖਤਰੇ ਵਿਚ ਪੈ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਜਿਥੇ ਨਸ਼ੇ ਦੀ ਰੋਕਥਾਮ ਲਈ ਵੱਡੀਆਂ ਕਾਰਵਾਈਆਂ ਕਰਨਗੀਆਂ ਉਥੇ ਨਸ਼ੇ ਦਾ ਪੰਜਾਬ ਵਿਚੋਂ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਵੱਲੋਂ ਛੱਤੀਸਗੜ੍ਹ ਵਿਚੋਂ ਨਕਸਲਵਾਦ ਨੂੰ ਖਤਮ ਕਰਕੇ ਉਥੇ ਅਮਨ ਅਤੇ ਸ਼ਾਂਤੀ ਦਾ ਮਾਹੌਲ ਸਿਰਜ ਦਿੱਤਾ ਹੈ। ਉਸੇ ਤਰ੍ਹਾਂ ਪੰਜਾਬ ਨੂੰ ਵੀ ਨਸ਼ਾ ਮੁਕਤ ਅਤੇ ਖੁਸ਼ਹਾਲ ਬਣਾਉਣ ਲਈ 2027 ਚ ਬਿਨਾਂ ਕਿਸੇ ਗੱਠਜੋੜ ਦੇ ਇਕੱਲੇ ਚੋਣਾਂ ਲੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ 13 ਨਵੰਬਰ ਨੂੰ ਦਸੂਹਾ ਅਤੇ ਹੁਸ਼ਿਆਰਪੁਰ ਵਿਖੇ ਹੋ ਰਹੀ ਰੈਲੀ ਵਿਚ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਇਕ ਇਸ ਵਿਚ ਕੇਂਦਰੀ ਮੰਤਰੀਆਂ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਨਸ਼ੇ ਦੀ ਰੋਕਥਾਮ ਲਈ ਕੀਤੀ ਜਾਣ ਵਾਲੀ ਪਲਾਨਿੰਗ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਨਸ਼ੇ ਦੀ ਰੋਕਥਾਮ ਲਈ ਜਿਥੇ ਬਾਰਡਰ ਏਰੀਆਂ ਜਾਂ ਗੁਆਂਢੀ ਸੂਬੇ ਤੋਂ ਆ ਰਹੀ ਨਸ਼ੇ ਦੀ ਖੇਪ ਨੂੰ ਪੂਰੀ ਤਰ੍ਹਾਂ ਰੋਕਿਆ ਜਾਵੇਗਾ ਉਥੇ ਨਸ਼ਾ ਤਸਕਰਾਂ ਦੇ ਖਿਲਾਫ਼ ਵੀ ਸਖਤ ਕਾਰਵਾਈ ਕਰਕੇ ਨਸ਼ੇ ਦਾ ਪੁਰੀ ਤਰ੍ਹਾਂ ਖਾਤਮਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ, ਮਹਾਰਾਸ਼ਟਰ, ਦਿੱਲੀ ਵਾਂਗ ਪੰਜਾਬ ਵਿਚ ਵੀ ਜਿੱਤ ਹਾਂਸਲ ਕਰਕੇ ਇਤਿਹਾਸ ਸਿਰਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ। ਇਸ ਮੌਕੇ ਕੇਕੇ ਕੁੰਦੁ, ਸਤਵੀਰ ਵਰਮਾ, ਵਿਜੈ ਭਾਟੀਆ, ਕਪਿਲ ਕਿਰਪਾਲ, ਸੰਦੀਪ ਲੜੋਈਆ, ਨਿਰਮਲ ਸਿੰਘ, ਅਜੀਤ ਪਾਲ ਸਿੰਘ, ਦਵਿੰਦਰ ਸਿੰਘ, ਹਰਸ਼ ਜਾਂਗੜਾ, ਫਤਿਹ ਸਿੰਘ, ਪ੍ਰਦੀਪ ਧਵਨ, ਕਿਰਨ ਠੁਕਰਾਲ, ਜਾਵੇਦ ਖਾਨ, ਰਾਜਾ ਮਹਾਲੋਂ, ਗੋਰਾ ਮਹਾਲੋਂ, ਰੋਹਨ ਸਹਾਰਨ, ਦਲਵਿੰਦਰ ਦੀਪ ਸਿੰਘ, ਭੁਪਿੰਦਰ, ਰਵੀ, ਜਸਮੇਲ ਸਿੰਘ, ਸਰਵੀਨਾ ਕੁਮਾਰੀ ਆਦਿ ਹਾਜ਼ਰ ਸਨ। -------------- 10ਐਨਐਸਆਰ11ਪੀ, 12ਪੀ ਨਵਾਂਸ਼ਹਿਰ ਚ ਭਾਜਪਾ ਦੇ ਹਰਿਆਣਾ ਦੇ ਕੈਬਨਿਟ ਮੰਤਰੀ ਰਣਬੀਰ ਸਿੰਘ ਗੰਗੂਆ ਸਾਥੀਆਂ ਸਮੇਤ ਜਾਣਕਾਰੀ ਦਿੰਦੇ ਹੋਏ। ਪੰਜਾਬੀ ਜਾਗਰਣ