ਜੈ ਇੰਦਰ ਕੌਰ ਨੇ ਜੀ ਰਾਮ ਜੀ ਬਾਰੇ ਕੀਤਾ ਲੋਕਾਂ ਨੂੰ ਜਾਗਰੂਕ
ਭਾਜਪਾ ਨੇਤਾ ਜੈ ਇੰਦਰ ਕੌਰ ਨੇ ਜੀ ਰਾਮ ਜੀ ਬਾਰੇ ਕੀਤਾ ਲੋਕਾਂ ਨੂੰ ਜਾਗਰੂਕ
Publish Date: Mon, 19 Jan 2026 05:48 PM (IST)
Updated Date: Tue, 20 Jan 2026 04:10 AM (IST)

ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ ਵੱਲੋਂ ਪਿੰਡ ਟੌਂਸਾ ਵਿਖੇ ਮਨਰੇਗਾ ਵਰਕਰਾਂ ਨਾਲ ਰੂਬਰੂ ਹੋ ਕੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ-ਹਿਤਕਾਰੀ ਸਕੀਮਾਂ, ਖ਼ਾਸ ਕਰਕੇ ਜੀਰਾਮਜੀ ਸਕੀਮ ਦੀਆਂ ਵਿਸ਼ੇਸ਼ਤਾਵਾਂ ਅਤੇ ਲਾਭਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਮੁੱਖ ਉਦੇਸ਼ ਗ਼ਰੀਬ, ਮਜ਼ਦੂਰ ਅਤੇ ਮਿਹਨਤੀ ਵਰਗ ਨੂੰ ਆਰਥਿਕ ਅਤੇ ਸਮਾਜਿਕ ਤੌਰ ਤੇ ਮਜ਼ਬੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜੀ ਰਾਮ ਜੀ ਸਕੀਮਾਂ ਰਾਹੀਂ ਮਨਰੇਗਾ ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੁਰੱਖਿਆ, ਸਹੂਲਤਾਂ ਅਤੇ ਸਿੱਧੇ ਲਾਭ ਪ੍ਰਦਾਨ ਕੀਤੇ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਦੇ ਮਿਆਰ ਵਿਚ ਸੁਧਾਰ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਲੀਡਰ ਮਨਰੇਗਾ ਵਰਕਰਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਇਹ ਸਕੀਮ ਬੰਦ ਹੋ ਰਹੀ ਹੈ। ਜੋ ਕਿ ਸਰਾਸਰ ਝੂਠ ਹੈ। ਉਨ੍ਹਾਂ ਦੱਸਿਆ ਕਿ ਜੀ ਰਾਮ ਜੀ ਸਕੀਮ ਨਾਲ ਮਜ਼ਦੂਰਾਂ ਨੂੰ 100 ਦਿਨ ਦੀ ਜਗ੍ਹਾ 125 ਦਿਨਾਂ ਦੇ ਰੋਜ਼ਗਾਰ ਦੀ ਗਾਰੰਟੀ ਦਿੱਤੀ ਜਾ ਰਹੀ ਹੈ।।ਉਨ੍ਹਾਂ ਮਨਰੇਗਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਸਕੀਮਾਂ ਬਾਰੇ ਪੂਰੀ ਜਾਣਕਾਰੀ ਲੈ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਅਤੇ ਹੋਰ ਲੋਕਾਂ ਨੂੰ ਵੀ ਇਨ੍ਹਾਂ ਸਕੀਮਾਂ ਨਾਲ ਜੋੜਨ। ਉਨ੍ਹਾਂ ਨੇ ਕਿਹਾ ਕਿ ਮਹਿਲਾ ਮੋਰਚਾ ਹਮੇਸ਼ਾ ਮਜ਼ਦੂਰ ਵਰਗ ਅਤੇ ਮਹਿਲਾਵਾਂ ਦੇ ਹੱਕਾਂ ਦੀ ਆਵਾਜ਼ ਬਣ ਕੇ ਖੜ੍ਹਾ ਰਹੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਵੀ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਹਮੇਸ਼ਾ ਲੋਕਹਿਤ ਨੂੰ ਪ੍ਰਾਥਮਿਕਤਾ ਦਿੰਦੀ ਆਈ ਹੈ ਅਤੇ ਮਨਰੇਗਾ ਵਰਕਰਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦਾ ਹਰ ਕਾਰਕੁਨ ਸਰਕਾਰ ਦੀਆਂ ਨੀਤੀਆਂ ਅਤੇ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ।।ਇਸ ਮੌਕੇ ਰਾਮ ਚੌਧਰੀ ਸਰਕਲ ਪ੍ਰਧਾਨ ਕਾਠਗੜ੍ਹ, ਉਪ ਪ੍ਰਧਾਨ ਨੰਦ ਕਿਸ਼ੋਰ, ਜਸਵੰਤ ਸਿੰਘ ਕੰਗਣਾ, ਨਰਿੰਦਰ ਸੂਦਨ, ਸ਼ਿਵ ਸ਼ਰਮਾ, ਕਮਲ ਸ਼ਰਮਾ ਆਦਿ ਹਾਜ਼ਰ ਸਨ।