14 ਦੀ ਭਾਜਪਾ ਦੀ ਮੋਗਾ ਰੈਲੀ ਇਤਿਹਾਸ ਸਿਰਜੇਗੀ-ਅਸ਼ਵਨੀ ਸ਼ਰਮਾ
14 ਦੀ ਭਾਜਪਾ ਦੀ ਮੋਗਾ ਰੈਲੀ ਇਤਿਹਾਸ ਸਿਰਜੇਗੀ-ਅਸ਼ਵਨੀ ਸ਼ਰਮਾ
Publish Date: Wed, 11 Mar 2026 03:43 PM (IST)
Updated Date: Thu, 12 Mar 2026 04:00 AM (IST)

-ਬਦਲਾਅ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਨਵਾਂ ਮੋੜ ਲਿਆਵੇਗੀ ਪ੍ਰਦੀਪ ਭਨੋਟ, ਮੁਕੇਸ਼ ਬਿੱਟੂ, ਪੰਜਾਬੀ ਜਾਗਰਣ, ਨਵਾਂਸ਼ਹਿਰ : ਮੋਗਾ ਵਿਖੇ 14 ਮਾਰਚ ਨੂੰ ਸਵੇਰੇ 10 ਵਜੇ ਹੋ ਰਹੀ ਬਦਲਾਅ ਰੈਲੀ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਨਵਾਂਸ਼ਹਿਰ ਪੁੱਜੇ ਭਾਜਪਾ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਜ਼ਿਲ੍ਹਾ ਪ੍ਰਧਾਨ ਵਕੀਲ ਰਾਜਵਿੰਦਰ ਸਿੰਘ ਲੱਕੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਭਰਵਾਂ ਸਵਾਗਤ ਕੀਤਾ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਇਕੋ ਸਿੱਕੇ ਦੇ ਦੋ ਪਹਿਲੂ ਹਨ। ਇੰਨ੍ਹਾਂ ਦੀ ਇਹੇ ਸੰਸਕ੍ਰਿਤੀ ਹੈ ਜੋ ਕਿ ਮਾਵਾਂ ਭੈਣਾਂ ਨੂੰ ਮਾੜਾ ਬੋਲਦੇ ਹਨ। ਉਨ੍ਹਾਂ ਕਿਹਾ ਕਿ ਮਾਤਾਵਾਂ ਤੇ ਭੈਣਾਂ ਤੇ ਜੋ ਟਿੱਪਣੀ ਕੀਤੀ ਹੈ ਉਸ ਬਾਰੇ ਆਪ ਅਤੇ ਕਾਂਗਰਸ ਨੇਤਾਵਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਜਨਰਲ ਮਹਿਲਾਵਾਂ ਨੂੰ 1000 ਅਤੇ ਐੱਸਸੀ ਮਹਿਲਾਵਾਂ ਨੂੰ 1500 ਰੁਪਏ ਦੇਣ ਬਾਰੇ ਕੀਤੇ ਸਵਾਲ ਦੇ ਜਵਾਬ ਵਿਚ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਲੋਕਾਂ ਨਾਲ ਸਿੱਧਾ ਧੋਖਾ ਹੈ ਕਿਉਂ ਕਿ ਨਾ ਤਾਂ 9 ਮਨ ਤੇਲ ਹੋਵੇਗਾ ਨਾ ਸਰਕਾਰ ਨਚੂੱਗੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬੀ ਸਾਰੀ ਗੱਲਬਾਤ ਸਮਝ ਚੁਕੇ ਹਨ ਅਤੇ ਇੰਨ੍ਹਾਂ ਦਾ ਬਿਸਤਰਾ ਗੋਲ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਮੋਗਾ ਦੀ ਬਦਲਾਅ ਰੈਲੀ ਨੂੰ ਇਤਿਹਾਸਕ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਇਹ ਰੈਲੀ ਇਤਿਹਾਸ ਸਿਰਜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹਰ ਆਗੂ ਦੀ ਜਿੰਮੇਵਾਰੀ ਬਣਦੀ ਹੈ ਕਿ ਆਪਣੇ ਸਾਥੀਆਂ ਨਾਲ ਵੱਡੇ ਪੱਧਰ ਤੇ ਸ਼ਾਮਲ ਹੋਣ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੋਗਾ ਦੀ ਰੈਲੀ ਵਿਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨ ਪਹੁੰਚ ਰਹੇ ਹਨ। ਇਸ ਮੌਕੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਰਕਰਾਂ ਨੂੰ ਮੋਗਾ ਰੈਲੀ ਨੂੰ ਸਫਲ ਬਣਾਉਣ ਲਈ ਜੰਗੀ ਪੱਧਰ ਤੇ ਤਿਆਰੀਆਂ ਕਰਨ ਲਈ ਕਿਹਾ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਤੇ ਸੀਨੀਅਰ ਭਾਜਪਾ ਨੇਤਾ ਅਮਿਤ ਸ਼ਾਹ ਦਾ ਸੰਬੋਧਨ ਪੰਜਾਬ ਵਿਚ 2027 ਵਿਚ ਭਾਜਪਾ ਸਰਕਾਰ ਬਣਾਉਣ ਦੀ ਦਿਸ਼ਾ ਵਿਚ ਇਕ ਮਜ਼ਬੂਤ ਨੀਂਹ ਸਾਬਤ ਹੋਵੇਗਾ। ਮੀਟਿੰਗ ਵਿਚ ਮੋਗਾ ਦੀ ਬਦਲਾਅ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਸੰਗਠਨਾਤਮਕ ਮਜ਼ਬੂਤੀ, ਜਨ-ਸੰਪਰਕ ਅਭਿਆਨ ਤੇ ਬੂਥ ਪੱਧਰ ਤੱਕ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਤੇ ਵਿਸ਼ੇਸ਼ ਜ਼ੋਰ ਦਿੱਤਾ। ਆਪ ਸਰਕਾਰ ਚ ਗੈਰ-ਕਾਨੂੰਨੀ ਖਣਨ ਤੇ ਕਾਨੂੰਨ-ਵਿਵਸਥਾ ਦੀ ਸਥਿਤੀ ਵੀ ਚਿੰਤਾਜਨਕ ਬਣੀ ਹੋਈ ਹੈ। ਕਿਸਾਨਾਂ ਨੂੰ ਸਾਰੀਆਂ ਫਸਲਾਂ ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ 14 ਮਾਰਚ ਦੀ ਬਦਲਾਅ ਰੈਲੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰੇਗੀ ਤੇ ਪੰਜਾਬ ਵਿਚ ਨਵੀਂ ਦਿਸ਼ਾ ਦੇਣ ਲਈ ਭਾਜਪਾ ਨੂੰ ਮਜ਼ਬੂਤ ਕਰੇਗੀ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਵਕੀਲ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਹੈ ਕਿ 14 ਮਾਰਚ ਨੂੰ ਮੋਗਾ ਵਿਚ ਹੋਣ ਵਾਲੀ ਭਾਜਪਾ ਦੀ ਵਿਸ਼ਾਲ ਬਦਲਾਅ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਨਵਾਂ ਮੋੜ ਲਿਆਵੇਗੀ ਤੇ ਭਵਿੱਖ ਵਿਚ ਭਾਜਪਾ ਸਰਕਾਰ ਬਣਾਉਣ ਦੀ ਨੀਂਹ ਸਾਬਤ ਹੋਵੇਗੀ। ਇਸ ਮੌਕੇ ਸੂਬਾ ਜਨਰਲ ਸਕੱਤਰ ਜਗਮੋਹਨ ਰਾਜੂ, ਸੂਬਾ ਕੈਸ਼ੀਅਰ ਸੁੱਖਵਿੰਦਰ ਗੋਲਡੀ, ਸੂਬਾ ਵਾਇਸ ਪ੍ਰਧਾਨ ਸੁਭਾਸ਼ ਸ਼ਰਮਾ, ਰਾਸ਼ਟਰੀ ਉੱਪ ਪ੍ਰਧਾਨ ਮਹਿਲਾ ਮੋਰਚਾ ਵਰਿੰਦਰ ਕੌਰ ਥਾਂਦੀ, ਜ਼ਿਲ੍ਹਾ ਇੰਚਾਰਜ ਜਤਿੰਦਰ ਸਿੰਘ ਅਠਵਾਲ, ਐਨਆਰਆਈ ਰਾਸ਼ਟਰੀ ਪ੍ਰਧਾਨ ਦੇਵ ਥਿੰਦ, ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ, ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਵਿਸ਼ਾਲ ਸ਼ਰਮਾ, ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਅਮਨ ਰਾਣਾ, ਮੰਡਲ ਪ੍ਰਧਾਨ ਮਨੀਸ਼ ਅਗਨੀਹੋਤਰੀ ਆਦਿ ਹਾਜ਼ਰ ਸਨ।