ਭਾਜਪਾ ਦਾ ਉਦੇਸ਼ ਪੰਜਾਬ ਨੂੰ ਖੁਸ਼ਹਾਲ ਬਣਾਉਣਾ : ਸੁਭਾਸ਼ ਸ਼ਰਮਾ ਭਾਜਪਾ ਦਾ ਉਦੇਸ਼ ਪੰਜਾਬ ਨੂੰ ਖੁਸ਼ਹਾਲ ਬਣਾਉਣਾ-ਸੁਭਾਸ਼ ਸ਼ਰਮਾ
Publish Date: Sun, 25 Oct 2026 03:13 PM (IST)
Updated Date: Sun, 25 Oct 2026 03:16 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਐਡਵੋਕੇਟ ਰਾਜਵਿੰਦਰ ਲੱਕੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੋਟਰੀ ਭਵਨ ਨਵਾਂਸ਼ਹਿਰ ਵਿਖੇ ਹੋਈ। ਜਿਸ ਵਿਚ ਭਾਜਪਾ ਦੇ ਮੀਤ ਪ੍ਰਧਾਨ ਅਤੇ ਜਿਲ੍ਹਾ ਪ੍ਰਭਾਰੀ ਸੁਭਾਸ ਸ਼ਰਮਾ ਮੁੱਖ ਤੌਰ ਤੇ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਸਮੇਂ ਕੇਦਰੀ ਮੰਤਰੀ ਅਤਿਮ ਸ਼ਾਹ ਦੀ ਅਗਵਾਈ ਹੇਠ ਸੂਬੇ ਨੂੰ ਖੁਸ਼ਹਾਲ ਅਤੇ ਨਸ਼ਾ ਮੁਕਤ ਬਣਾਉਣ ਲਈ ਸਖਤ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦਾ ਉਦੇਸ਼ ਪੰਜਾਬ ਨੂੰ ਖੁਸ਼ਹਾਲ ਬਣਾਉਣਾ, ਨੌਜਵਾਨਾਂ ਲਈ ਬਿਹਤਰ ਭਵਿੱਖ ਦੇ ਮੌਕੇ ਪੈਦਾ ਕਰਕੇ ਸੂਬੇ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਆਗੂਆਂ ਅਤੇ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਚ ਪੰਜਾਬ ਵਿਚ ਡੱਬਲ ਇੰਜਣ ਦੀ ਸਰਕਾਰ ਬਣਾਉਣ ਲਈ ਕਮਰਕਸੇ ਕਰਨ ਦੀ ਅਪੀਲ ਕੀਤੀ। ਇਸ ਮੌਕੇ ਚੇਤ ਰਾਮ ਰਤਨ ਜ਼ਿਲ੍ਹਾ ਪ੍ਰਧਾਨ ਐੱਸਸੀ ਮੋਰਚਾ ਵੱਲੋਂ ਕਾਂਗਰਸੀ ਅਤੇ ਬਸਪਾ ਦੇ ਟਕਸਾਲੀ 6 ਪਰਿਵਾਰਾਂ ਰਣਜੀਤ ਸਿੰਘ ਸਿੱਧੂ, ਸਤਨਾਮ ਸਿੰਘ, ਕਮਲ ਕੁਮਾਰ ਭੀਣ ਅਤੇ ਦੇਸ ਰਾਜ ਕਾਹਮਾ, ਰਾਜੀਵ ਕੁਮਾਰ ਕੁਲਾਮ ਨੂੰ ਭਾਜਪਾ ਵਿਚ ਸ਼ਾਮਲ ਕਰਵਾਉਂਦੇ ਸਨਮਾਨਿਤ ਕੀਤਾ। ਇਨ੍ਹਾਂ ਪਰਿਵਾਰਾਂ ਨੇ ਦੱਸਿਆ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਪੰਜਾਬ ਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਵੱਲੋਂ ਭਾਜਪਾ ਨੇਤਾ ਸੁਭਾਸ਼ ਸ਼ਰਮਾ ਅਤੇ ਨਵ-ਨਿਯੁਕਤ ਭਾਜਪਾ ਕਮੇਟੀ ਮੈਂਬਰ ਡਾ ਅਸ਼ਵਨੀ ਧੀਰ, ਸੰਜੀਵ ਭਾਰਦਵਾਜ ਬੰਗਾ ਅਤੇ ਜ਼ਿਲ੍ਹਾ ਕਾਰਜਕਾਰੀ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਸਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐਡਵੋਕੇਟ ਵਿਸ਼ਾਲ ਸਰਮਾ ਜ਼ਿਲ੍ਹਾ ਜਨਰਲ ਸਕੱਤਰ, ਜਤਿੰਦਰ ਸਿੰਘ ਸੈਣੀ ਜ਼ਿਲ੍ਹਾ ਪ੍ਰਧਾਨ ਬੀਸੀ ਮੋਰਚਾ, ਬਾਬਾ ਗੂਰਦੀਪ ਸਿੰਘ ਕਿਸਾਨ ਵਿੰਗ ਪੰਜਾਬ ਆਗੂ, ਰਜਨੀ ਕੰਡਾ ਜ਼ਿਲ੍ਹਾ ਸੈਕਟਰੀ, ਡਾ. ਧਰਮਪਾਲ ਬੰਗਾ, ਡਾ. ਕੁਲਵਿੰਦਰ ਸਿੰਘ, ਡਾ. ਤਜਿੰਦਰਪਾਲ ਸਿੰਘ, ਕਰਨ ਦੀਵਾਨ, ਡਾ. ਰਾਵਤ ਮੰਡਲ ਪ੍ਰਧਾਨ, ਰਾਮਾਨੰਦ ਭਨੋਟ ਮੰਡਲ ਪ੍ਰਧਾਨ ਔੜ, ਕੁਲਦੀਪ ਸਿੰਘ ਬਹਿਰਾਮ ਮੰਡਲ ਪਧਾਨ, ਐਡਵੋਕੇਟ ਅਮਨ ਬਲਾਚੌਰ ਜ਼ਿਲ੍ਹਾ ਜਨਰਲ ਸੱਕਤਰ, ਜਸਪ੍ਰੀਤ ਸਿੰਘ ਮਹਾਲੋਂ ਸੈਕਟਰੀ, ਅਸ਼ਵਨੀ ਨਈਅਰ, ਸੁਖਵਿੰਦਰ ਕਰੀਹਾ, ਪਵਨ ਕੁਮਾਰ ਰੱਤੂ ਪ੍ਰਚਾਰ ਮੰਤਰੀ ਆਦਿ ਹਾਜ਼ਰ ਸਨ।