ਬੀਐੱਲਐੱਮ ਗਰਲਜ਼ ਕਾਲਜ 'ਚ ਨੁੱਕੜ ਨਾਟਕ ‘ਸੁਲਗਦੀ ਧਰਤੀ’ ਖੇਡਿਆ
ਬੀਐਲਐਮ ਗਰਲਜ਼ ਕਾਲਜ 'ਚ ਨੁੱਕੜ ਨਾਟਕ ਸੁਲਗਦੀ ਧਰਤੀ ਖੇਡਿਆ
Publish Date: Sat, 07 Feb 2026 04:09 PM (IST)
Updated Date: Sat, 07 Feb 2026 04:11 PM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਬੀਐਲਐਮ ਗਰਲਜ਼ ਕਾਲਜ ਵਿਖੇ ਵਿਦਿਆਰਥਣਾਂ ਵਿਚ ਸਮਾਜਿਕ ਬੁਰਾਈਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਨੁੱਕੜ ਨਾਟਕ ਸੁਲਗਦੀ ਧਰਤੀ “ਜੋ। ਜੈ ਹੋ ਰੰਗ ਮੰਚ ਨਿਹਾਲ ਸਿੰਘ ਵਾਲਾ ਜ਼ਿਲ੍ਹਾ ਮੋਗਾ“ਦੀ ਟੀਮ ਵੱਲੋਂ ਬਹੁਤ ਹੀ ਜੀਵੰਤ ਢੰਗ ਨਾਲ ਪੇਸ਼ ਕੀਤਾ। ਨਾਟਕ ਰਾਹੀਂ ਨਸ਼ੇ ਦੀ ਭਿਆਨਕ ਸਮੱਸਿਆ, ਭਰੂਣ ਹੱਤਿਆ ਅਤੇ ਨਸ਼ਿਆਂ ਦੀ ਵਰਤੋਂ ਕਾਰਨ ਪਰਿਵਾਰਾਂ ਵਿਚ ਪੈਦਾ ਹੋ ਰਹੇ ਟਕਰਾਵਾਂ ਨੂੰ ਬੜੀ ਸੰਵੇਦਨਸ਼ੀਲਤਾ ਅਤੇ ਪ੍ਰਭਾਵਸ਼ਾਲੀ ਅੰਦਾਜ਼ ਵਿਚ ਦਰਸਾਇਆ ਗਿਆ। ਆਸ਼ੂ ਨਈਅਰ ਬਿਲਗਾ ਤੇ ਸ਼ੁੱਭਦੀਪ ਸ਼ੁਭ ਅਤੇ ਸੁਖਦੇਵ ਲੱਧੜ ਮੋਗਾ ਨੇ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਦਰਸ਼ਕਾਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਕਿ ਇਹ ਸਮਾਜਿਕ ਬੁਰਾਈਆਂ ਸਾਡੇ ਸਮਾਜ ਨੂੰ ਕਿਵੇਂ ਅੰਦਰੋਂ ਖੋਖਲਾ ਕਰ ਰਹੀਆਂ ਹਨ। ਇਹ ਪ੍ਰੋਗਰਾਮ ਬੱਡੀਜ਼ ਗਰੁੱਪ ਦੀ ਇੰਚਾਰਜ ਡਾ. ਰੂਬੀ ਬਾਲਾ ਅਤੇ ਐਨਐੱਸਐੱਸ ਇੰਚਾਰਜ ਡਾ. ਹਰਦੀਪ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤਾ।।ਦੋਵਾਂ ਅਧਿਆਪਿਕਾਵਾਂ ਨੇ ਵਿਦਿਆਰਥਣਾਂ ਨੂੰ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿਣ, ਧੀ-ਭਰੂਣ ਹੱਤਿਆ ਵਰਗੀ ਬੁਰਾਈ ਦਾ ਵਿਰੋਧ ਕਰਨ ਅਤੇ ਪਰਿਵਾਰਕ ਮੁੱਲਾਂ ਨੂੰ ਮਜ਼ਬੂਤ ਬਣਾਏ ਰੱਖਣ ਦਾ ਸੰਦੇਸ਼ ਦਿੱਤਾ। ਪ੍ਰਿੰ. ਤਰਨਪ੍ਰੀਤ ਕੌਰ ਵਾਲਿਆ ਵੱਲੋਂ ਨਾਟਕ ਮੰਡਲੀ ਅਤੇ ਆਯੋਜਕ ਟੀਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਅਤੇ ਸਮਾਜਿਕ ਜਾਗਰੂਕਤਾ ਲਈ ਬਹੁਤ ਜ਼ਰੂਰੀ ਹਨ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥਣਾਂ ਹਾਜ਼ਰ ਸਨ।