- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਐਲਐਮ ਦੀਆਂ ਵਿਦਿਆਰਥਣਾਂ ਕੀਤਾ ਖਟਕੜ ਕਲਾਂ ਦਾ ਵਿੱਦਿਅਕ ਦੌਰਾ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ’ਤੇ ਬੀਐੱਲਐੱਮ ਗਰਲਜ਼ ਕਾਲਜ ਨਵਾਂਸ਼ਹਿਰ ਦੇ ਰੈੱਡ ਰਿਬਨ ਕਲੱਬ ਵੱਲੋਂ ਇੰਚਾਰਜ ਡਾ. ਗੌਰੀ ਅਤੇ ਓਂਕਾਰ ਸਿੰਘ ਦੀ ਅਗਵਾਈ ਹੇਠ ਵਿਦਿਆਰਥਣਾਂ ਲਈ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਜਾਇਬ ਘਰ ਦਾ ਵਿੱਦਿਅਕ ਦੌਰਾ ਕਰਵਾਇਆ। ਜਿਸ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਧਾਰਾ, ਦੇਸ਼-ਪ੍ਰੇਮ ਅਤੇ ਭਾਰਤ ਦੀ ਆਜ਼ਾਦੀ ਲਈ ਦਿੱਤੀ ਮਹਾਨ ਕੁਰਬਾਨੀ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਵਿਦਿਆਰਥਣਾਂ ਨੇ ਅਜਾਇਬ ਘਰ ਦਾ ਦੌਰਾ ਕਰਦਿਆਂ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸਬੰਧਿਤ ਇਤਿਹਾਸਕ ਦਸਤਾਵੇਜ਼ਾਂ, ਤਸਵੀਰਾਂ, ਵਸਤੂਆਂ ਅਤੇ ਹੋਰ ਯਾਦਗਾਰੀ ਸਮੱਗਰੀ ਨੂੰ ਦੇਖਿਆ ਅਤੇ ਆਜ਼ਾਦੀ ਸੰਗਰਾਮ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਹਾਸਲ ਕੀਤੀ। ਪ੍ਰਿੰ. ਤਰਨਪ੍ਰੀਤ ਕੌਰ ਵਾਲੀਆ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਕਰਵਾਇਆ। ਇਹ ਵਿੱਦਿਅਕ ਦੌਰਾ ਵਿਦਿਆਰਥਣਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਦੇ ਇਤਿਹਾਸ ਨਾਲ ਜੋੜਨ ਦਾ ਮਹੱਤਵ ਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਦੇਸ਼ ਭਗਤੀ, ਨਿੱਡਰਤਾ, ਤਿਆਗ ਅਤੇ ਕੁਰਬਾਨੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਹਨ। ਦੌਰੇ ਦੌਰਾਨ ਵਿਦਿਆਰਥਣਾਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਆਜ਼ਾਦੀ ਸੰਗਰਾਮ ਨਾਲ ਸੰਬੰਧਤ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਸ਼ਰਧਾ ਨਾਲ ਯਾਦ ਕੀਤਾ। ਇਹ ਵਿੱਦਿਅਕ ਦੌਰਾ ਵਿਦਿਆਰਥਣਾਂ ਲਈ ਗਿਆਨ ਵਰਧਕ, ਪ੍ਰੇਰਨਾਦਾਇਕ ਅਤੇ ਯਾਦਗਾਰੀ ਅਨੁਭਵ ਸਾਬਤ ਹੋਇਆ।