- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖ਼ੂਨਦਾਨ ਤੇ ਅੱਖਾਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ 4 ਨੂੰ

ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ : ਪਿੰਡ ਲੋਹਟ ਦੇ ਸ਼੍ਰੀ ਦੁਰਗਾ ਮੰਦਰ ਵਿਖੇ ਸਵੈ ਇਛੁੱਕ ਮਹਾਦਾਨ ਖ਼ੂਨਦਾਨ ਅਤੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ 4 ਅਕਤੂਬਰ ਦਿਨ ਐਤਵਾਰ ਨੂੰ ਲੱਗੇਗਾ। ਭਗਤ ਗਿਆਨ ਚੰਦ ਦੱਸਿਆ ਕਿ ਪਰਮਾਰ ਹਸਪਤਾਲ ਰੋਪੜ ਵੱਲੋਂ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਦੇਖ-ਰੇਖ ਹੇਠ ਅੱਖਾਂ ਦੀ ਹਰੇਕ ਬੀਮਾਰੀ ਦੇ ਇਲਾਜ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਰੂਰਤਮੰਦਾਂ ਦੀਆਂ ਅੱਖਾਂ ਦੇ ਲੈਂਜ਼ ਰੋਪੜ ਦੇ ਪਰਮਾਰ ਹਸਪਤਾਲ ਵਿਖੇ ਮੁਫ਼ਤ ਪਾਏ ਜਾਣਗੇ।।ਸੰਤ ਗੁਰਮੇਲ ਸਿੰਘ ਬਲੱਡ ਬੈਂਕ ਗੜੀ ਕਾਨੂੰਗੋ ਵਾਲਿਆਂ ਦੀ ਡਾਕਟਰਾਂ ਦੀ ਟੀਮ ਵੱਲੋਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ। ਸ਼੍ਰੀ ਦੁਰਗਾ ਮੰਦਰ ਕਮੇਟੀ ਲੋਹਟ ਨੇ ਇਲਾਕਾ ਨਿਵਾਸੀਆਂ ਨੂੰ ਕੈਂਪ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ। ਕੈਂਪ ਦੌਰਾਨ ਸ਼੍ਰੀ ਦੁਰਗਾ ਮੰਦਰ ਕਮੇਟੀ ਲੋਹਟ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਚਾਹ ਪਕੌੜੇ, ਦੁੱਧ, ਫਰੂਟ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਇਸ ਮੌਕੇ ਭਗਤ ਗਿਆਨ ਚੰਦ, ਪ੍ਰਦੀਪ ਸਿੰਘ, ਮਾ. ਸੁਰਜੀਤ ਸਿੰਘ, ਬਲਵੀਰ ਸਿੰਘ ਅਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ।