ਨਰਿੰਦਰ ਮਾਹੀ, ਬੰਗਾ : ਗੁਰਦੁਆਰਾ ਸ਼ਹੀਦਾਂ ਸਿੰਘਾ ਕੋਟ ਪੱਲੀਆਂ ਵਿਖੇ ਸ਼ਹੀਦ ਬਾਬਾ ਬੇਅੰਤ ਸਿੰਘ ਦੀ ਸਾਲਾਨਾ ਬਰਸੀ 22 ਅਗਸਤ ਨੂੰ ਬੜੀ ਸ਼ਰਧਾ ਨਾਲ ਮਨਾਈ ਜਾ ਰਹੀ ਹੈ। ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਤੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਜਥੇ. ਸਵਰਨਜੀਤ ਸਿੰਘ ਪਠਲਾਵਾ ਨੇ ਦੱਸਿਆ ਕਿ ਇਸੇ ਹੀ ਦਿਨ ਬੀਡੀਸੀ ਨਵਾਂਸ਼ਹਿਰ ਦੇ ਸਹਿਯੋਗ ਨਾਲ ਸਵੈ ਇੱਛੁਕ ਖ਼ੂਨਦਾਨ ਕੈਂਪ ਲਾਇਆ ਜਾ ਰਿਹਾ ਹੈ । ਇਹ ਵਿਸ਼ੇਸ਼ ਉਪਰਾਲਾ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਸਹਿਯੋਗ ਕੀਤਾ ਜਾ ਰਿਹਾ ਹੈ। ਜਥੇਦਾਰ ਸਵਰਨਜੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਬਰਸੀ ਸਮਾਗਮ 'ਚ ਸ਼ਾਮਲ ਹੋਣ ਦੀ ਬੇਨਤੀ ਕਰਦਿਆਂ ਵੱਧ ਤੋਂ ਵੱਧ ਖ਼ੂਨ ਦਾਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਭਾਈ ਅਜੀਤ ਸਿੰਘ, ਭਾਈ ਫਤਿਹ ਸਿੰਘ ਹਾਜ਼ਰ ਸਨ।