ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ’ਤੇ ਖ਼ੂਨਦਾਨ ਕੈਂਪ ਲਾਇਆ
ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ 'ਤੇ ਖ਼ੂਨਦਾਨ ਕੈਂਪ ਲਗਾਇਆ
Publish Date: Sun, 18 Jan 2026 06:02 PM (IST)
Updated Date: Mon, 19 Jan 2026 04:09 AM (IST)

ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ : ਧੰਨ-ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਗੁਰਦੁਆਰਾ ਸਿੰਘ ਸਭਾ ਅੱਡਾ ਲਾਰੀਆ ਰਾਹੋਂ ਵਿਖੇ ਲਾਇਆ ਗਿਆ। ਇਸ ਮੌਕੇ ਬੀਡੀਸੀ ਨਵਾਂਸ਼ਹਿਰ ਦੀ ਟੀਮ ਵੱਲੋਂ 45 ਯੂਨਿਟ ਖ਼ੂਨ ਇਕੱਤਰ ਕੀਤਾ ਤੇ ਨੌਜਵਾਨ ਪੀੜ੍ਹੀ ’ਚ ਵੀ ਖ਼ੂਨਦਾਨ ਕਰਨ ਦਾ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸਾਬਕਾ ਹਲਕਾ ਵਿਧਾਇਕ ਅੰਗਦ ਸਿੰਘ ਨਵਾਂਸ਼ਹਿਰ ਵੱਲੋਂ ਰਿਬਨ ਕੱਟ ਕੇ ਕੈਂਪ ਦਾ ਉਦਘਾਟਨ ਕੀਤਾ। ਅੰਗਦ ਸਿੰਘ ਨੇ ਕਿਹਾ ਕਿ ਖ਼ੂਨਦਾਨ ਮਹਾਦਾਨ ਹੈ। ਸਾਨੂੰ ਸਭ ਨੂੰ ਇਸ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਖ਼ੂਨਦਾਨੀਆਂ ਦੀ ਸ਼ਲਾਘਾ ਕਰਦਿਆਂ ਹੋਰਨਾਂ ਨੂੰ ਖ਼ੂਨਦਾਨ ਕਰਨ ਲਈ ਅੱਗੇ ਆਉਣ ਲਈ ਵੀ ਪ੍ਰੇਰਿਆ। ਉਨ੍ਹਾਂ ਇਸ ਨੇਕ ਕਾਰਜ ਲਈ ਸਭਨਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਤੇ ਬੀਡੀਸੀ ਨਵਾਂਸ਼ਹਿਰ ਦੀ ਪੂਰੀ ਟੀਮ ਦੀ ਪ੍ਰਸ਼ੰਸਾ ਕੀਤੀ ਤੇ ਧੰਨਵਾਦ ਕੀਤਾ। ਇਸ ਮੌਕੇ ਖੂਨਦਾਨੀਆਂ ਨੂੰ ਵਿਸ਼ੇਸ਼ ਤੌਰ ’ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਪ੍ਰਬੰਧਕ ਕਮੇਟੀ ਵੱਲੋਂ ਖ਼ੂਨਦਾਨੀਆਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ। ਇਸ ਮੌਕੇ ਜਸਪਾਲ ਸਿੰਘ ਗਿੱਧਾ, ਰਜਿੰਦਰ ਕੌਰ ਗਿੱਧਾ, ਸੁਰਿੰਦਰ ਕੌਰ ਤੂਰ, ਡਾ. ਅਜੈ ਬੱਗਾ, ਮੈਨੇਜਰ ਮਨਮੀਤ ਸਿੰਘ, ਰਮਨਦੀਪ ਸਿੰਘ ਭੱਟੀ, ਮਲਕੀਤ ਸਿੰਘ ਸਰੋਆ, ਪ੍ਰਧਾਨ ਅਮਰਜੀਤ ਸਿੰਘ, ਗੁਰਨਾਮ ਸਿੰਘ ਸੈਣੀ, ਕਰਨੈਲ ਸਿੰਘ ਭਿੰਡਰ, ਮੁਕੇਸ਼ ਬੌਬੀ, ਬਲਵਿੰਦਰ ਸਿੰਘ ਬਬਲਾ, ਨਰੇਸ਼ ਭੁੱਲਰ, ਸਨਮੀਤ ਸਿੰਘ ਲੱਧੜ, ਲਖਵੀਰ ਸਿੰਘ ਲੱਖਾ, ਸਰੂਪ ਸਿੰਘ, ਅਮਨਦੀਪ ਲੱਧੜ, ਨਰਿੰਦਰ ਸਿੰਘ ਚਾਹਲ, ਕਸ਼ਮੀਰ ਸਿੰਘ, ਜਤਿੰਦਰ ਸਿੰਘ, ਅਮਰਜੀਤ ਸਿੰਘ ਪਾਬਲਾ, ਸੁੱਚਾ ਸਿੰਘ, ਸੌਰਵ ਲੱਧੜ, ਸਿਮੂ, ਅਮਰਜੋਤ ਸਿੰਘ, ਲਾਡੀ ਆਦਿ ਮੌਜੂਦ ਸਨ।