ਬੰਗਾ 'ਚ ਖ਼ੂਨੀ ਗੈਂਗਵਾਰ! ਆਪਸੀ ਰੰਜਿਸ਼ ਦੌਰਾਨ ਚੱਲੀਆਂ ਤਾਬੜਤੋੜ ਗੋਲੀਆਂ, ਦੀਪਾ ਬਖਲੌਰੀਆ ਗੰਭੀਰ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਬੰਗਾ ਦੇ ਸਾਗਰ ਗੇਟ ਵਿਖੇ ਇਕ ਸਮਾਗਮ ਦੌਰਾਨ ਆਪਸੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਚੱਲਣ ਕਾਰਨ ਦੀਪਾ ਬਖਲੌਰੀਆ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਗੋਲੀ ਦਾ ਛਰ੍ਹਾ ਲੱਗਣ ਨਾਲ ਮਨਦੀਪ ਕੌਰ ਵੀ ਜ਼ਖ਼ਮੀ ਹੋ ਗਈ। ਦੋਵਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।
Publish Date: Tue, 14 Jul 2026 10:18 AM (IST)
Updated Date: Tue, 14 Jul 2026 10:20 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ- ਬੰਗਾ ਦੇ ਸਾਗਰ ਗੇਟ ਵਿਖੇ ਇਕ ਸਮਾਗਮ ਦੌਰਾਨ ਆਪਸੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਚੱਲਣ ਕਾਰਨ ਦੀਪਾ ਬਖਲੌਰੀਆ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਗੋਲੀ ਦਾ ਛਰ੍ਹਾ ਲੱਗਣ ਨਾਲ ਮਨਦੀਪ ਕੌਰ ਵੀ ਜ਼ਖ਼ਮੀ ਹੋ ਗਈ। ਦੋਵਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।
ਜਾਣਕਾਰੀ ਅਨੁਸਾਰ ਸਮਾਗਮ ਦੌਰਾਨ ਦੀਪਾ ਬਖਲੌਰੀਆ ਅਤੇ ਗੁਰਪ੍ਰੀਤ ਉਰਫ਼ ਗੋਪੀ ਮਾਨ ਵਿਚਾਲੇ ਚੱਲ ਰਹੀ ਪੁਰਾਣੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਚੱਲੀਆਂ। ਗੰਭੀਰ ਜ਼ਖ਼ਮੀ ਹੋਏ ਦੀਪਾ ਬਖਲੌਰੀਆ ਨੂੰ ਪਹਿਲਾਂ ਬੰਗਾ ਅਤੇ ਨਵਾਂਸ਼ਹਿਰ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ, ਜਿੱਥੋਂ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਉੱਧਰ ਮਨਦੀਪ ਕੌਰ ਨੂੰ ਗੋਲੀ ਦਾ ਛਰ੍ਹਾ ਲੱਗਣ ਕਾਰਨ ਨਵਾਂਸ਼ਹਿਰ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਡੀਐੱਸਪੀ ਬੰਗਾ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਵੱਖ-ਵੱਖ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਲਾਕੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਸੁਰੱਖਿਆ ਪ੍ਰਬੰਧ ਵੀ ਮਜ਼ਬੂਤ ਕੀਤੇ ਗਏ ਹਨ।