ਬਿਸਤ ਦੁਆਬ ਨਹਿਰ 'ਚੋਂ ਚਾਰ ਸਾਲਾ ਬੱਚੇ ਦੀ ਲਾਸ਼ ਬਰਾਮਦ, ਸ਼ਨਾਖਤ ਲਈ ਮੋਰਚਰੀ 'ਚ ਰਖਵਾਈ ਲਾਸ਼
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਸ਼ਨਾਖਤ ਲਈ ਲਾਸ਼ ਨੂੰ ਸਿਵਲ ਹਸਪਤਾਲ ਬਲਾਚੌਰ ਦੇ ਮੌਰਚਰੀ ਰੂਮ ਵਿਖੇ ਰਖਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ 72 ਘੰਟੇ ਸ਼ਨਾਖਤ ਲਈ ਰੱਖਣ ਉਪਰੰਤ ਪੋਸਟ ਮਾਰਟਮ ਕਰਵਾਇਆ ਜਾਵੇਗਾ।
Publish Date: Sun, 26 Apr 2026 01:55 PM (IST)
Updated Date: Sun, 26 Apr 2026 01:59 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ: ਪੁਲਿਸ ਥਾਣਾ ਕਾਠਗੜ੍ਹ ਦੇ ਅਧੀਨ ਆਉਂਦੀ ਪੁਲਿਸ ਚੌਂਕੀ ਆਸਰੋਂ ਦੇ ਇੰਚਾਰਜ ਏਐੱਸਆਈ ਸੰਦੀਪ ਸ਼ਰਮਾ ਨੇ ਦੱਸਿਆ ਕਿ ਲੋਕਾਂ ਵੱਲੋਂ ਮਿਲੀ ਸੂਚਨਾ ਤੋਂ ਬਾਅਦ ਅੱਜ ਬਿਸਤ ਦੁਆਬ ਨਹਿਰ ਵਿਚੋਂ ਚਾਰ ਸਾਲ ਦੇ ਬੱਚੇ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਇਸ ਬੱਚੇ ਦੀ ਉਮਰ ਚਾਰ ਸਾਲ ਦੇ ਕਰੀਬ ਜਾਪਦੀ ਹੈ, ਉਸ ਨੇ ਹਰੇ ਰੰਗ ਦੀ ਟੀ ਸ਼ਰਟ, ਭੂਰੇ ਰੰਗ ਦੀ ਨਿੱਕਰ ਪਹਿਨੀ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਸ਼ਨਾਖਤ ਲਈ ਲਾਸ਼ ਨੂੰ ਸਿਵਲ ਹਸਪਤਾਲ ਬਲਾਚੌਰ ਦੇ ਮੌਰਚਰੀ ਰੂਮ ਵਿਖੇ ਰਖਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ 72 ਘੰਟੇ ਸ਼ਨਾਖਤ ਲਈ ਰੱਖਣ ਉਪਰੰਤ ਪੋਸਟ ਮਾਰਟਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬੱਚੇ ਦੀ ਸ਼ਨਾਖਤ ਲਈ ਨੇੜਲੇ ਪਿੰਡਾਂ ਵਿਚ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਹਰੇਕ ਪਿੰਡ ਦੇ ਲੋਕ ਇਸ ਬੱਚੇ ਦੀ ਸ਼ਨਾਖਤ ਲਈ ਦਿੱਤੇ ਜਾ ਰਹੇ ਸਮੇਂ ਦੀ ਵਰਤੋਂ ਕਰ ਸਕਣ। ਉਨ੍ਹਾਂ ਕਿਹਾ ਕਿ ਬੱਚੇ ਦੇ ਵਾਰਿਸ ਛੇਤੀ ਤੋਂ ਛੇਤੀ ਸਿਵਲ ਹਸਪਤਾਲ ਪਹੁੰਚ ਕੇ ਬੱਚੇ ਦੀ ਸ਼ਨਾਖਤ ਕਰਵਾਉਣ ਦੀ ਕਾਰਵਾਈ ਮੁਕੰਮਲ ਕਰਵਾਉਣ।