- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ 'ਚ ਵਧ ਰਿਹੈ ਬੇਖੌਫ ਗੁੰਡਾਰਾਜ-ਅਜੇ ਮੰਗੂਪੁਰ

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਪੰਜਾਬ ਅੰਦਰ ਗੈਂਗਸਟਰਾਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ ਅਤੇ ਆਏ ਦਿਨ ਲੁੱਟ-ਖੋਹਾਂ ਦੀ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਨੇ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਇਨ੍ਹਾਂ ਗੈਂਗਸਟਰਾਂ ਨੂੰ ਠੱਲ ਪਾਈ ਜਾ ਚੁੱਕੀ ਸੀ ਪਰ ਹੁਣ ਪੰਜਾਬ ਅੰਦਰ ਫਿਰ ਤੋਂ ਗੁੰਡਾਰਾਜ ਆਪਣੇ ਪੈਰ ਪਸਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸੜੋਆ ਵਿਖੇ ਅਣਪਛਾਤੇ ਵੱਲੋਂ ਪਿਸਤੌਲ ਦਿਖਾ ਕੇ ਭਾਰਤ ਗੈਸ ਏਜੰਸੀ ਤੋਂ ਨਕਦੀ ਖੋਹੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਸ਼ਾ ਤਸਕਰ ਬਿਨਾਂ ਪੁਲਿਸ ਦੇ ਡਰ ਤੋਂ ਬੇਖੌਫ ਨਸ਼ੇ ਦਾ ਕਾਰੋਬਾਰ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ 6 ਮਹੀਨਿਆਂ ਵਿਚ ਜ਼ਿਲ੍ਹੇ ਅੰਦਰ ਫਿਰੌਤੀਆਂ ਦੇ ਮਾਮਲੇ ਵਧਦੇ ਜਾ ਰਹੇ ਹਨ ਤੇ ਪੰਜਾਬ ਵਿਚ ਕਤਲ, ਫਿਰੌਤੀਆਂ ਦੀਆਂ ਖ਼ਬਰਾਂ ਆਏ ਦਿਨ ਅਖਬਾਰਾਂ ਦੀਆਂ ਸੁਰਖ਼ੀਆਂ ਬਣਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ‘ਆਪ’ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਸਰਕਾਰ ਦੀ ਢਿੱਲ ਕਰ ਕੇ ਹੀ ਇਨ੍ਹਾਂ ਗੁੰਡਿਆਂ, ਬਦਮਾਸ਼ਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਅੰਦਰ ਕਾਰੋਬਾਰੀ ਸੁਰੱਖਿਅਤ ਨਹੀਂ ਹੈ ਤਾਂ ਪੰਜਾਬ ਤਰੱਕੀ ਵੱਲ ਕਿਵੇਂ ਵਧ ਸਕਦਾ ਹੈ। ਉਨ੍ਹਾਂ ਸਰਕਾਰ ਨੂੰ ਇਨ੍ਹਾਂ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਸਖ਼ਤ ਕਦਮ ਚੁੱਕਣ ਲਈ ਕਿਹਾ ਅਤੇ ਲੋਕਾਂ ਨੂੰ ਵੀ ਸੋਚ ਸਮਝ ਕੇ ਅਗਲੀ ਸਰਕਾਰ ਬਣਾਉਣ ਦੀ ਅਪੀਲ ਕੀਤੀ।