
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬੀਐਸਸੀ (ਆਈਟੀ) ਵਿਦਿਆਰਥਣਾਂ ਜ਼ਿਲ੍ਹੇ 'ਚੋਂ ਅੱਵਲ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਮਈ 2026 ਦੇ ਐਲਾਨੇ ਗਏ ਨਤੀਜਿਆਂ ਵਿਚ ਆਰਕੇ ਆਰੀਆ ਕਾਲਜ ਕਲਾਸ ਬੀਐੱਸਸੀ (ਆਈਟੀ) ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਪ੍ਰਿੰ. ਡਾ. ਪੁਨੀਤ ਅਨੇਜਾ ਅਤੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਕਲਾਸ ਬੀਐੱਸਸੀ (ਆਈਟੀ) ਸਮੈਸਟਰ ਚੌਥਾ ਦੀ ਵਿਦਿਆਰਥਣ ਮੁਸਕਾਨ ਨੇ ਐੱਸਜੀਪੀਏ 8.18 ਪ੍ਰਾਪਤ ਕਰ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਚੋਂ ਪੰਜਵਾਂ, ਕਾਲਜ ਅਤੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਮਾਨਸੀ ਸ਼ਰਮਾ ਨੇ ਐੱਸਜੀਪੀਏ 7.95 ਪ੍ਰਾਪਤ ਕਰ ਕੇ ਕਾਲਜ ਅਤੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਦੀਕਸ਼ਾ ਮਹੇ ਨੇ ਐੱਸਜੀਪੀਏ 7.00 ਹਾਸਲ ਕਰ ਕੇ ਕਾਲਜ ਅਤੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਵਿਨੋਦ ਭਾਰਦਵਾਜ, ਸਕੱਤਰ ਸੁਸ਼ੀਲ ਪੂਰੀ, ਪ੍ਰੋ. ਕੇਵਲ ਕ੍ਰਿਸ਼ਨ, ਪ੍ਰੋ. ਐੱਨਕੇ ਚੌਧਰੀ, ਪ੍ਰੋ. ਜਸਵੀਰ ਸਿੰਘ, ਪ੍ਰੋ. ਅੰਮ੍ਰਿਤ ਕੌਰ, ਪ੍ਰੋ. ਹਿਨਾ ਖੰਨਾ ਅਤੇ ਪ੍ਰੋ. ਕੰਚਨ ਨੇ ਹੋਣਹਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਇਸ ਸਫਲਤਾ ਲਈ ਵਧਾਈ ਦਿੱਤੀ।