ਹਰਜਿੰਦਰ ਕੌਰ/ਨਰਿੰਦਰ ਮਾਹੀ,ਬੰਗਾ : ਪੇਂਡੂ ਇਲਾਕੇ ਦੇ ਪ੍ਰਸਿੱਧ ਵਿੱਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀਐੱਸਸੀ ਪੋਸਟ ਬੇਸਿਕ (ਫਾਈਨਲ) ਸੈਸ਼ਨ 2017-19 ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ ਆਇਆ ਹੈ।

ਜਾਣਕਾਰੀ ਦਿੰਦਿਆਂ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਬੀਐੱਸਸੀ ਨਰਸਿੰਗ ਪੋਸਟ ਬੇਸਿਕ (ਫਾਈਨਲ) ਦੀ ਅਮਨਪ੍ਰਰੀਤ ਕੌਰ ਨੇ ਪਹਿਲਾ ਸਥਾਨ, ਗਗਨਪ੍ਰਰੀਤ ਕੌਰ ਨੇ ਦੂਜਾ ਅਤੇ ਨੇਹਾ ਰਾਣੀ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਸਫਲਤਾ 'ਤੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਨਰਸਿੰਗ ਕਾਲਜ ਦੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਨੂੰ ਅਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਪੜ੍ਹਾਈ 'ਚ ਆਪਣੀ ਮਿਹਨਤ ਨਾਲ ਕਾਲਜ ਤੇ ਯੂਨੀਵਰਸਿਟੀ 'ਚੋਂ ਸ਼ਾਨਦਾਰ ਪੁਜ਼ੀਸ਼ਨਾਂ ਪ੍ਰਰਾਪਤ ਕਰਨਗੇ, ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ ਜਾਵੇਗਾ। ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ, ਪਿ੍ਰੰ:ਸੁਰਿੰਦਰ ਜਸਪਾਲ ਤੋਂ ਇਲਾਵਾ ਵਿਦਿਆਰਥੀ ਵੀ ਹਾਜ਼ਰ ਸਨ।