- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਵਿੱਚ ਬੋਲਦੇ ਹੋਏ ਬਸਪਾ ਦੇ ਵਿਧਾਇਕ ਨਛੱਤਰ ਪਾਲ ਨੇ ਆਪਣੇ ਹਲਕੇ ਨਵਾਂ ਸ਼ਹਿਰ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਦਾ ਮੁੱਦਾ ਚੁੱਕਿਆ ਡਾਕਟਰ ਨਛੱਤਰ ਪਾਲ ਵੱਲੋਂ ਕਿਹਾ ਤੇ ਸਾਡੇ ਇਲਾਕੇ ਨੂੰ ਸਿਹਤ ਸਹੂਲਤਾਂ ਵਾਸਤੇ ਆਪਣੇ ਘਰਾਂ ਤੋਂ ਦੂਰ ਦੁਰਾਡੇ ਸ਼ਹਿਰਾਂ ਚੰਡੀਗੜ੍ਹ, ਲੁਧਿਆਣਾ,ਜਲੰਧਰ ਵਰਗੇ ਸ਼ਹਿਰਾਂ ਨੂੰ ਜਾਣਾ ਪੈਂਦਾ ਹੈ

ਜੈ ਸਿੰਘ ਛਿੱਬਰ, ਚੰਡੀਗੜ੍ਹ। ਵਿਧਾਨ ਸਭਾ ਵਿੱਚ ਬੋਲਦੇ ਹੋਏ ਬਸਪਾ ਦੇ ਵਿਧਾਇਕ ਨਛੱਤਰ ਪਾਲ ਨੇ ਆਪਣੇ ਹਲਕੇ ਨਵਾਂ ਸ਼ਹਿਰ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਦਾ ਮੁੱਦਾ ਚੁੱਕਿਆ ਡਾਕਟਰ ਨਛੱਤਰ ਪਾਲ ਵੱਲੋਂ ਕਿਹਾ ਤੇ ਸਾਡੇ ਇਲਾਕੇ ਨੂੰ ਸਿਹਤ ਸਹੂਲਤਾਂ ਵਾਸਤੇ ਆਪਣੇ ਘਰਾਂ ਤੋਂ ਦੂਰ ਦੁਰਾਡੇ ਸ਼ਹਿਰਾਂ ਚੰਡੀਗੜ੍ਹ, ਲੁਧਿਆਣਾ,ਜਲੰਧਰ ਵਰਗੇ ਸ਼ਹਿਰਾਂ ਨੂੰ ਜਾਣਾ ਪੈਂਦਾ ਹੈ ਜੋ ਕਿ ਨਵਾਂ ਸ਼ਹਿਰ ਤੋਂ ਬਹੁਤ ਦੂਰ ਹਨ ਅਤੇ ਕਈ ਵਾਰ ਆਣ ਜਾਣ ਵਿੱਚ ਕਈ ਵਾਰ ਮਰੀਜ਼ਾਂ ਨੂੰ ਬਹੁਤ ਪ੍ਰਕਾਰ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈl
ਜਿਸ ਕਰਕੇ ਇਲਾਕੇ ਦੇ ਲੋਕ ਚੰਗੀ ਸਿਹਤ ਸਹੂਲਤਾਂ ਤੋਂ ਵਾਂਝੇ ਅਤੇ ਉਨਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਧੱਕੇ ਖਾਣੇ ਪੈਂਦੇ ਹਨ ਅਤੇ ਅੱਜ ਕੱਲ ਬਹੁਤ ਸਾਰੇ ਗਰੀਬ ਪਰਿਵਾਰਾਂ ਦੇ ਲੋਕ ਪ੍ਰਾਈਵੇਟ ਹਸਪਤਾਲਾਂ ਵਿੱਚ ਮਹਿੰਗੇ ਇਲਾਜ ਕਰਵਾਉਣ ਦੇ ਸਮਰੱਥ ਨਹੀਂ ਹਨ ਜਿਸ ਕਰਕੇ ਉਹਨਾਂ ਦੀ ਮਹਿੰਗੇ ਇਲਾਜ ਨਾ ਹੋਣ ਕਾਰਨ ਮੌਤ ਹੋ ਜਾਂਦੀ ਹੈ ਇਸ ਮੈਡੀਕਲ ਕਾਲਜ ਦਾ 23 ਮਾਰਚ 2026 ਨੂੰ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਨ ਤੇ ਮਾਨਯੋਗ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਇਸ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ ਸੀ ਹੋ ਕਿ ਅੱਜ ਇੱਕ ਸਾਲ ਤੋਂ ਵੀ ਵੱਧ ਦਾ ਸਮਾਂ ਬੀਤ ਜਾਣ ਤੇ ਵੀ ਇਸ ਮੈਡੀਕਲ ਕਾਲਜ ਦਾ ਕੰਮ ਸ਼ੁਰੂ ਨਹੀਂ ਹੋਇਆ।
ਇਸ ਲਈ ਮੇਰੀ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਹਿਬ ਤੇ ਸਿਹਤ ਮੰਤਰੀ ਬਲਵੀਰ ਸਿੰਘ ਜੀ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜੀ ਨੂੰ ਬੇਨਤੀ ਹੈ ਕਿ ਇਸ ਮੈਡੀਕਲ ਕਾਲਜ ਨੂੰ ਜਲਦ ਤੋਂ ਜਲਦ ਸ਼ੁਰੂ ਕਰਵਾਇਆ ਜਾਵੇ।