ਮਨਰੇਗਾ ਕਾਮਿਆਂ ਦੇ ਹੱਕ 'ਚ ਬਸਪਾ ਵੱਲੋਂ ਪ੍ਰਦਰਸ਼ਨ ਅੱਜ
ਮਨਰੇਗਾ ਕਾਮਿਆਂ ਦੇ ਹੱਕ 'ਚ ਬਸਪਾ ਵੱਲੋਂ ਰੋਸ ਪ੍ਰਦਰਸ਼ਨ ਅੱਜ
Publish Date: Thu, 01 Jan 2026 04:39 PM (IST)
Updated Date: Fri, 02 Jan 2026 04:05 AM (IST)
01ਐਨਐਸਆਰ07ਪੀ ਜਾਣਕਾਰੀ ਦਿੰਦੇ ਬਸਪਾ ਆਗੂ ਸੱਤਪਾਲ ਰਟੈਂਡਾ। ਪੰਜਾਬੀ ਜਾਗਰਣ ਦੇਸ ਰਾਜ ਬੰਗਾ, ਪੰਜਾਬੀ ਜਾਗਰਣ ਮੁਕੰਦਪੁਰ : ਮਨਰੇਗਾ ਯੋਜਨਾ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਖ਼ਿਲਾਫ਼ ਬਸਪਾ ਵੱਲੋਂ 2 ਜਨਵਰੀ ਨੂੰ ਵਿਸ਼ਾਲ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮਾਸਟਰ ਸੱਤਪਾਲ ਰਟੈਂਡਾ ਪ੍ਰਧਾਨ ਬਸਪਾ ਵਿਧਾਨ ਸਭਾ ਹਲਕਾ ਬੰਗਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਨਰੇਗਾ ਮਜ਼ਦੂਰਾਂ ਵਿਰੁੱਧ ਕਾਨੂੰਨ ਲਿਆ ਕੇ 100 ਦਿਨ ਦੀ ਰੁਜ਼ਗਾਰ ਗਾਰੰਟੀ ਯੋਜਨਾ ਨੂੰ ਖ਼ਤਮ ਕਰ ਕੇ ਮਜ਼ਦੂਰਾਂ ਨੂੰ ਤਬਾਹ ਕਰਨ ਦੀ ਯੋਜਨਾ ਬਣਾਈ ਹੈ। ਕਾਰਪੋਰੇਟ ਘਰਾਣਿਆਂ ਨੂੰ ਫਾਇਦੇ ਦੇਣ ਵਾਲੀ ਕੇਂਦਰ ਸਰਕਾਰ ਨੂੰ ਬਸਪਾ ਮੂੰਹ ਤੋੜ ਜਵਾਬ ਦੇਵੇਗੀ। ਉਨ੍ਹਾਂ ਕਿਹਾ ਮਜ਼ਦੂਰ ਲੋਕਾਂ ਦੇ ਹੱਕਾਂ ਤੇ ਡਾਕਾ ਬਹੁਜਨ ਸਮਾਜ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਦੱਸਿਆ ਕਿ 2 ਜਨਵਰੀ ਨੂੰ ਪੂਰੇ ਪੰਜਾਬ ਵਿਚ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰੇ ਕੀਤੇ ਜਾਣਗੇ। ਇਨ੍ਹਾਂ ਮਨਰੇਗਾ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਇਸ ਧਰਨੇ ਵਿਚ ਵੱਧ ਤੋਂ ਵੱਧ ਸ਼ਾਮਿਲ ਹੋ ਕੇ ਪੰਜਾਬ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ’ਚ ਕੀਤੇ ਜਾ ਰਹੇ ਸੰਘਰਸ਼ ਵਿਚ ਸ਼ਾਮਲ ਹੋ ਕੇ ਮਜ਼ਦੂਰਾਂ ਦੀ ਹੱਕ ਪੂਰਤੀ ਕਰੀਏ।