ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਬੁਲੇਟ ਦੇ ਹੋਏ ਦੋ ਟੋਟੇ
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਬੁਲੇਟ ਮੋਟਰਸਾਇਕਲ ਦੇ ਹੋਏ ਦੋ ਟੋਟੇ
Publish Date: Wed, 15 Apr 2026 04:28 PM (IST)
Updated Date: Thu, 16 Apr 2026 04:00 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਨਵਾਂਸ਼ਹਿਰ-ਚੰਡੀਗੜ੍ਹ ਮੁੱਖ ਮਾਰਗ ਤੇ ਸਥਿਤ ਪਿੰਡ ਸੋਨਾ ਬਰਨਾਲਾ ਨੇੜੇ ਇਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਇਕ ਬੁਲੇਟ ਮੋਟਰਸਾਇਕਲ ਦੇ ਦੋ ਟੋਟੇ ਹੋ ਚੁੱਕੇ ਹਨ। ਜਦਕਿ ਮੋਟਰਸਾਇਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੁਲੇਟ ਮੋਟਰਸਾਇਕਲ ਦਾ ਚਾਲਕ ਇਕ ਧਾਰਮਿਕ ਅਸਥਾਨ ਤੇ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ ਕਿ ਉਕਤ ਥਾਂ ਤੇ ਇਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਬੁਲੇਟ ਮੋਟਰਸਾਇਕਲ ਦੋ ਟੋਟੇ ਹੋ ਗਿਆ ਹੈ। ਜਦੋਂਕਿ ਮੋਟਰਸਾਇਕਲ ਗੰਭੀਰ ਜ਼ਖਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਨਵਾਂਸ਼ਹਿਰ ਦਾਖਲ ਕਰਵਾਇਆ ਗਿਆ ਹੈ। ਉਧਰ ਹਾਦਸੇ ਦੀ ਜਾਣਕਾਰੀ ਮਿਲਣ ਤੇ ਮੌਕੇ ’ਤੇ ਪੁੱਜੇ ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਦੇ ਐੱਸਐੱਚਓ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਬੁਲੇਟ ਮੋਟਰਸਾਇਕਲ ਨੂੰ ਕਬਜੇ ਵਿਚ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਗੰਭੀਰ ਜ਼ਖਮੀ ਦਾ ਹਾਲ-ਚਾਲ ਜਾਨਣ ਲਈ ਹਸਪਤਾਲ ਜਾ ਰਹੇ ਹਨ। ਜ਼ਖਮੀ ਵਿਅਕਤੀ ਦੇ ਬਿਆਨ ਤੇ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।