- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਢੋਲ ਦੀ ਥਾਪ ਤੇ ਭੇਡੀਆਂ ਮੰਡ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ

ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਪਿੰਡ ਭੇਡੀਆਂ ਮੰਡ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਵਿੱਤਰ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਰਵਾਨਾ ਕੀਤਾ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਅਤੇ ਆਪ ਵਰਕਰ ਨੰਬਰਦਾਰ ਜਸਵੀਰ ਸਿੰਘ ਘੁੰਮਣ ਬਲਾਕ ਪ੍ਰਧਾਨ ਨੇ ਵਿਸ਼ੇਸ਼ ਤੌਰ ਤੇ ਪਿੰਡ ਪਹੁੰਚ ਕੇ ਢੋਲ ਦੀ ਥਾਪ ’ਤੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਯਾਤਰਾ ਰਾਹੀਂ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੀ ਪਵਿੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਭਰ ਤੋਂ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੇ ਪਹਿਲ ਕਦਮੀ ਕਰ ਕੇ ਇੱਕ ਇਤਿਹਾਸਕ ਮਿਸਾਲ ਕਾਇਮ ਕੀਤੀ ਹੈ। ਕਟਾਰੀਆ ਨੇ ਦੱਸਿਆ ਕਿ ਇਹ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ। ਜਿਨ੍ਹਾਂ ਵਿਚ ਮੁੱਖ ਤੌਰ ’ਤੇ ਗੋਲਡਨ ਟੈਂਪਲ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਣਾ ਮੰਦਿਰ, ਇਤਿਹਾਸਕ ਜੱਲ੍ਹਿਆਂਵਾਲਾ ਬਾਗ਼, ਵਾਹਗਾ ਬਾਰਡਰ ਅਤੇ ਸ਼੍ਰੀ ਰਾਮ ਤੀਰਥ ਮੰਦਰ ਸ਼ਾਮਲ ਹਨ। ਇਸ ਤੀਰਥ ਯਾਤਰਾ ਦੌਰਾਨ ਯਾਤਰੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਧੀਆ ਏਅਰ ਕੰਡੀਸ਼ਨਰ ਰੂਮ ਵਾਲੇ ਰੈਸਟੋਰੈਂਟ, ਮੁਫ਼ਤ ਖਾਣਾ, ਮੁਫ਼ਤ ਮੈਡੀਕਲ ਸਹੂਲਤਾਂ ਦੇ ਪ੍ਰਬੰਧ ਕੀਤੇ ਗਏ ਹਨ। ਬਜ਼ੁਰਗਾਂ ਨੂੰ ਬੱਸ ਵਿਚ ਚੜ੍ਹਾਉਣ ਅਤੇ ਉਤਾਰਨ ਲਈ ਬੱਸ ਵਿਚ ਇਕ ਮੁਲਾਜ਼ਮ ਦੀ ਡਿਊਟੀ ਹੈ ਕਿ ਜੇਕਰ ਕਿਸੇ ਬਜ਼ੁਰਗ ਨੂੰ ਬੱਸ ਵਿਚ ਚੜ੍ਹਨ, ਉਤਰਨ ਦੀ ਕੋਈ ਦਿੱਕਤ ਹੋਵੇ ਤਾਂ ਉਸ ਦੀ ਮੱਦਦ ਕਰੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਦੀਆਂ ਸਰਕਾਰਾਂ ਨੇ ਮੁਫ਼ਤ ਤੀਰਥ ਯਾਤਰਾ ਕਰਵਾਉਣ ਲਈ ਸੋਚਿਆ ਵੀ ਨਹੀਂ। ਇਸ ਮੌਕੇ ਪਿੰਡ ਵਾਸੀ ਸਰਪੰਚ ਪਰਮਿੰਦਰ ਸਿੰਘ, ਦੇਸ਼ ਰਾਜ, ਰਾਮ ਕਿਸ਼ਨ ਵਾਸੀ ਕਲੋਨੀ, ਬਲਦੇਵ ਰਾਜ, ਨੰਬਰਦਾਰ ਮੋਹਣ ਲਾਲ ਸਾਬਕਾ ਸਰਪੰਚ, ਪ੍ਰਸ਼ੋਤਮ ਲਾਲ, ਸ਼ਾਮ ਲਾਲ, ਤੇਜ ਪਾਲ, ਹਰਮੇਸ਼ ਲਾਲ ਸਾਬਕਾ ਪੰਚ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।