ਕੇਂਦਰ ਵੱਲੋਂ ਨਵੇਂ ਕਾਨੂੰਨ ਲਾਗੂ ਕਰ ਕੇ ਲੋਕਾਂ ਨੂੰ ਕੰਮ ਤੋਂ ਵਾਂਝਾ ਕੀਤਾ ਜਾ ਰਿਹੈ : ਧਰਮਪਾਲ ਭਰਥਲਾ
ਮਨਰੇਗਾ ਬੰਦ ਕਰਕੇ ਗਰੀਬਾਂ ਦੀ ਰੋਟੀ ਤੇ ਸਿੱਧਾ ਡਾਕਾ-ਧਰਮਪਾਲ ਭਰਥਲਾ
Publish Date: Thu, 01 Jan 2026 05:43 PM (IST)
Updated Date: Fri, 02 Jan 2026 04:08 AM (IST)

01ਐਨਐਸਆਰ16ਪੀ ਧਰਮਪਾਲ ਭਰਥਲਾ। ਪੰਜਾਬੀ ਜਾਗਰਣ ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ : ਮਨਰੇਗਾ ਯੋਜਨਾ ਨੂੰ ਕਮਜ਼ੋਰ ਕਰਨ ਤੇ ਹੌਲੀ-ਹੌਲੀ ਬੰਦ ਕਰਨ ਦੀਆਂ ਕੋਸ਼ਿਸ਼ਾਂ ਖ਼ਿਲਾਫ਼ ਚੇਅਰਮੈਨ ਧਰਮਪਾਲ ਭਰਥਲਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਕੇਂਦਰ ਸਰਕਾਰ ਦੀ ਨੀਤੀ ਨੂੰ ਗਰੀਬ, ਮਜ਼ਦੂਰ ਅਤੇ ਪਿੰਡਾਂ ਵਿਚ ਵਸਦੇ ਪਰਿਵਾਰਾਂ ਨਾਲ ਸਿੱਧੀ ਧੋਖਾਧੜੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮਨਰੇਗਾ ਸਿਰਫ਼ ਇੱਕ ਰੋਜ਼ਗਾਰ ਯੋਜਨਾ ਨਹੀਂ, ਸਗੋਂ ਕਰੋੜਾਂ ਗਰੀਬ ਪਰਿਵਾਰਾਂ ਦਾ ਚੁਲਾ ਇਸ ਦੀ ਬਦੌਲਤ ਬਲਦਾ ਹੈ। ਕੇਂਦਰ ਸਰਕਾਰ ਜਾਣ-ਬੁਝ ਕੇ ਮਜ਼ਦੂਰਾਂ ਦੀ ਮਿਹਨਤ ਦੀ ਕਮਾਈ ਦੇ ਭੁਗਤਾਨ ਵਿਚ ਲਗਾਤਾਰ ਦੇਰੀ ਕਰ ਰਹੀ ਹੈ ਅਤੇ ਨਵੇਂ ਕਾਨੂੰਨ ਲਾਗੂ ਕਰ ਕੇ ਲੋਕਾਂ ਨੂੰ ਕੰਮ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਧਰਮਪਾਲ ਨੇ ਤਿੱਖੇ ਸ਼ਬਦਾਂ ਵਿਚ ਕਿਹਾ ਕਿ ਮਨਰੇਗਾ ਸਕੀਮ ਨੂੰ ਖ਼ਤਮ ਕਰਕੇ ਗਰੀਬ ਦੀ ਰੋਜੀ ਰੋਟੀ ਤੇ ਡਾਕਾ ਹੈ। ਕੇਂਦਰ ਸਰਕਾਰ ਕਾਰਪੋਰੇਟ ਵੱਡੇ ਘਰਾਣਿਆਂ ਨੂੰ ਲਾਭ ਦੇ ਕੇ ਮਜ਼ਦੂਰ ਵਰਗ ਨੂੰ ਭੁੱਖਮਰੀ ਵੱਲ ਧੱਕ ਰਹੀ ਹੈ। ਇਹ ਸਰਕਾਰ ਦੀ ਗਰੀਬ ਵਿਰੋਧੀ ਤੇ ਮਜ਼ਦੂਰ ਵਿਰੋਧੀ ਸੋਚ ਨੂੰ ਸਾਫ਼ ਬੇਨਕਾਬ ਕਰਦਾ ਹੈ। ਉਨ੍ਹਾਂ ਦੱਸਿਆ ਕਿ ਵਧਦੀ ਮਹਿੰਗਾਈ ਤੇ ਬੇਰੁਜ਼ਗਾਰੀ ਦੇ ਦੌਰ ਚ ਮਨਰੇਗਾ ਵਰਗੀ ਲੋਕ-ਹਿਤੈਸ਼ੀ ਯੋਜਨਾ ਨੂੰ ਕਮਜ਼ੋਰ ਕਰਨਾ ਲੋਕਾਂ ਨਾਲ ਸ਼ਰੇਆਮ ਬੇਇਨਸਾਫ਼ੀ ਹੈ। ਅੰਤ ਵਿਚ ਧਰਮਪਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਨੂੰ ਨਾਲ ਲੈ ਕੇ ਸੜਕਾਂ ਤੇ ਉਤਰ ਕੇ ਵੱਡਾ ਅੰਦੋਲਨ ਛੇੜੇਗੀ। ਜਿਸ ਦੀ ਪੂਰੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ।