ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਯਾਦਗਾਰ 'ਤੇ ਨਤਮਸਤਕ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ, ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਆਜ਼ਾਦੀ ਦਿਵਸ ਦੇ ਮੌਕੇ 'ਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਸਕੂਲ ਸਿੱਖਿਆ, ਸੂਚਨਾ ਤੇ ਲੋਕ ਸੰਪਰਕ ਅਤੇ ਸਥਾਨਕ ਸਰਕਾਰ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਦੀਆਂ ਬਣੀਆਂ ਯਾਦਗਾਰਾਂ ਵਿਖੇ ਨਤਮਸਤਕ ਹੋਣ ਲਈ ਪੁੱਜੇ। ਉਨ੍ਹਾਂ ਸ਼ਹੀਦ ਸਰਦਾਰ ਭਗਤ ਸਿੰਘ ਜੀ ਦੇ ਬੁੱਤ ’ਤੇ ਫੁਲ ਮਾਲਾ ਭੇਂਟ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ‘’ਤੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ, ਐਸ.ਐਸ.ਪੀ. ਤੁਸ਼ਾਰ ਗੁਪਤਾ, ਵਾਈਸ ਚੇਅਰਮੈਨ ਪੰਜਾਬ ਵਾਟਰ ਰਿਸੋਰਸ ਮੈਨੇਜਮੈਂਟ ਐਂਡ ਡਿਵੈਲਪਮੈਂਟ ਕੁਲਜੀਤ ਸਰਹਾਲ
Publish Date: Sat, 15 Aug 2026 01:13 PM (IST)
Updated Date: Sat, 15 Aug 2026 01:16 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂ ਸ਼ਹਿਰ - ਆਜ਼ਾਦੀ ਦਿਵਸ ਦੇ ਮੌਕੇ 'ਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਸਕੂਲ ਸਿੱਖਿਆ, ਸੂਚਨਾ ਤੇ ਲੋਕ ਸੰਪਰਕ ਅਤੇ ਸਥਾਨਕ ਸਰਕਾਰ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਦੀਆਂ ਬਣੀਆਂ ਯਾਦਗਾਰਾਂ ਵਿਖੇ ਨਤਮਸਤਕ ਹੋਣ ਲਈ ਪੁੱਜੇ। ਉਨ੍ਹਾਂ ਸ਼ਹੀਦ ਸਰਦਾਰ ਭਗਤ ਸਿੰਘ ਜੀ ਦੇ ਬੁੱਤ ’ਤੇ ਫੁਲ ਮਾਲਾ ਭੇਂਟ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ‘’ਤੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ, ਐਸ.ਐਸ.ਪੀ. ਤੁਸ਼ਾਰ ਗੁਪਤਾ, ਵਾਈਸ ਚੇਅਰਮੈਨ ਪੰਜਾਬ ਵਾਟਰ ਰਿਸੋਰਸ ਮੈਨੇਜਮੈਂਟ ਐਂਡ ਡਿਵੈਲਪਮੈਂਟ ਕੁਲਜੀਤ ਸਰਹਾਲ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਸਰਦਾਰ ਭਗਵੰਤ ਸਿੰਘ ਮਾਨ ਨੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦਿਆਂ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਜੀ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਲਗਾਈਆਂ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਗੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ 51.70 ਕਰੋੜ ਰੁਪਏ ਦੀ ਲਾਗਤ ਨਾਲ ਹੈਰੀਟੇਜ ਕੰਪਲੈਕਸ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਡਿਜੀਟਲ ਲਾਇਬ੍ਰੇਰੀ, ਆਡੀਟੋਰੀਅਮ, ਗੈਸਟ ਹਾਊਸ, ਟੂਰਿਸਟ ਫੈਲੀਟੇਸ਼ਨ ਸੈਂਟਰ, ਕੋਰਟ ਰੂਮ, ਡਿਜੀਟਲ ਫੁਹਾਰਾ, 4 ਮੈਮੋਰੀਅਲ ਗੇਟ, ਪਾਰਕਿੰਗ ਆਦਿ ਦੀ ਵਿਵਸਥਾ ਕੀਤੀ ਜਾਵੇਗੀ ਅਤੇ ਇਹ ਸ਼ਾਨਦਾਰ ਪ੍ਰਾਜੈਕਟ ਮੁਕੰਮਲ ਹੋਣ ਦੇ ਨੇੜੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਅਤੇ ਸ਼ਹੀਦ ਦੇ ਪਰਿਵਾਰਾਂ ਦਾ ਪੂਰਾ ਮਾਣ ਸਤਿਕਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਕਰਕੇ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਿਲ ਜੁਲ ਕੇ ਦੇਸ਼ ਦੀ ਉਨਤੀ ਵਿੱਚ ਸਾਥ ਦੇਣਾ ਚਾਹੀਦਾ ਹੈ ਅਤੇ ਸ਼ਹੀਦਾਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਵੀ ਹਮੇਸ਼ਾ ਯਾਦ ਰੱਖਣ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਜੰਗ ਵਿੱਚ ਸਰਕਾਰ ਦਾ ਸਾਥ ਦੇਣ ਤਾਂ ਜੋ ਸ਼ਹੀਦਾਂ ਦੇ ਵਾਰਸ ਹੋਣ ਦੇ ਨਾਤੇ ਅਸੀਂ ਇੱਕ ਮਜ਼ਬੂਤ ਅਤੇ ਖੁਸ਼ਹਾਲ ਪੰਜਾਬ ਦਾ ਨਿਰਮਾਣ ਕਰ ਸਕੀਏ।