- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
26 ਸਤੰਬਰ ਦੀ ਮੋਗਾ ਰੈਲੀ ਵਿਚ ਭਰਵੀਂ ਸ਼ਮੂਲੀਅਤ ਦਾ ਸੱਦਾ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਦੇ ਆਗੂ ਕਮਲਜੀਤ ਸਨਾਵਾ ਨੇ ਕੇਂਦਰ ਸਰਕਾਰ ਦੇ ਫਾਸ਼ੀਵਾਦ ਵਿਰੁੱਧ ਡੱਟਣ ਦਾ ਸੱਦਾ ਦਿੰਦੇ ਹੋਏ ਕੇਂਦਰ ਸਰਕਾਰ ਦੇ ਫਾਸ਼ੀਵਾਦ ਵਿਰੁੱਧ 26 ਸਤੰਬਰ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਦੀਆਂ ਤਿਆਰੀਆਂ ਸਬੰਧੀ ਪਿੰਡ ਸ਼ਹਾਬਪੁਰ ਵਿਖੇ ਮੀਟਿੰਗ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਉੱਤੇ ਫਾਸ਼ੀ ਹੱਲੇ ਬੋਲ ਰਹੀ ਹੈ, ਜੋ ਬਹੁ ਪੱਖੀ ਅਤੇ ਬਹੁ ਪਰਤੀ ਹਨ। ਇਸ ਸਰਕਾਰ ਦਾ ਇਹ ਫਾਸ਼ੀਵਾਦ ਦੋ ਥੰਮਾਂ ਉੱਤੇ ਖੜ੍ਹਾ ਹੈ ਇੱਕ ਹੈ ਸੰਘ ਦਾ ਮਨੂੰਵਾਦ ਅਤੇ ਦੂਜਾ ਹੈ ਕਾਰਪੋਰੇਟ। ਇਸ ਸਰਕਾਰ ਵੱਲੋਂ ਵੋਟਾਂ ਦੀ ਵਿਸ਼ੇਸ਼ ਸੁਧਾਈ ਦੇ ਨਾਂ ਉੱਤੇ ਘੱਟ ਗਿਣਤੀਆਂ ਕੋਲੋਂ ਵੋਟ ਦਾ ਹੱਕ ਅਤੇ ਨਾਗਰਿਕਤਾ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ। ਕੇਂਦਰ ਸਰਕਾਰ ਸੰਵਿਧਾਨ ਅਤੇ ਜਮਹੂਰੀਅਤ ਦਾ ਗਲਾ ਘੁੱਟ ਰਹੀ ਹੈ। ਚਾਰ ਕਿਰਤ ਕੋਡ ਲਿਆ ਕੇ ਕਿਰਤੀ ਵਰਗ ਨੂੰ ਸਤਹੀਣ ਕਰ ਕੇ ਕਾਰਪੋਰੇਟ ਲਈ ਕਿਰਤੀਆਂ ਦੀ ਲੁੱਟ ਦਾ ਰਾਹ ਮੋਕਲਾ ਕਰ ਰਹੀ ਹੈ। ਇਸ ਸਰਕਾਰ ਵੱਲੋਂ ਲੋਕ ਘੋਲਾਂ ਨੂੰ ਜਬਰ ਨਾਲ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੀ ਤਾਜ਼ਾ ਉਦਾਹਰਨ ਵਿਦਿਆਰਥੀਆਂ ਦਾ ਜੰਤਰ ਮੰਤਰ ਦਿੱਲੀ ਦਾ ਘੋਲ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕੇਂਦਰ ਸਰਕਾਰ ਦੇ ਫਾਸ਼ੀਵਾਦ ਦਾ ਤਿੱਖਾ ਵਿਰੋਧ ਕਰਨਾ ਚਾਹੀਦਾ ਹੈ। ਸਾਡੀ ਚੁੱਪ ਸਾਡੇ ਲਈ ਘਾਤਕ ਸਿੱਧ ਹੋਵੇਗੀ। ਇਸ ਮੌਕੇ ਕੁਲਦੀਪ ਸਿੰਘ, ਭੁਪਿੰਦਰ ਸਿੰਘ ਆਗੂ ਵੀ ਮੌਜੂਦ ਸਨ।