- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਫ਼ਾਈ ਕਰਮਚਾਰੀਆਂ ਵੱਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਬੰਗਾ 'ਚ ਮਿਲਿਆ ਭਰਵਾਂ ਹੁੰਗਾਰਾ

* ਸਫਾਈ ਕਰਮਚਾਰੀਆਂ ਤੇ ਹੋਰ ਜਥੇਬੰਦੀਆਂ ਵੱਲੋਂ ਸ਼ਹਿਰ 'ਚ ਕੀਤਾ ਰੋਸ ਮਾਰਚ ਤੇ ਦਿੱਤਾ ਧਰਨਾ
30ਐੱਨਐੱਸਆਰ20ਪੀ, 21ਪੀ, 22ਪੀ
ਬੰਗਾ ਵਿਖੇ ਰੋਸ ਮਾਰਚ ਕਰਦੇ ਹੋਏ ਅਤੇ ਧਰਨਾ ਪ੍ਰਦਰਸ਼ਨ ਕਰਦੇ ਹੋਏ ਆਗੂ ਅਤੇ ਬੰਦ ਪਏ ਬਾਜ਼ਾਰ। ਪੰਜਾਬੀ ਜਾਗਰਣ
ਨਰਿੰਦਰ ਮਾਹੀ, ਪੰਜਾਬੀ ਜਾਗਰਣ
ਬੰਗਾ : ਪੰਜਾਬ ਭਰ ਦੇ ਸਫ਼ਾਈ ਕਰਮਚਾਰੀਆਂ ਅਤੇ ਸਫ਼ਾਈ ਸੇਵਾਵਾਂ ਨਾਲ ਜੁੜੀਆਂ ਜਥੇਬੰਦੀਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ ਜਿਸ ਨੂੰ ਬੰਗਾ ਵਿਚ ਭਰਵਾਂ ਹੁੰਗਾਰਾ ਮਿਲਿਆ। ਸਵੇਰ ਤੋਂ ਹੀ ਐਂਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸਾਰੇ ਵਪਾਰਕ ਅਦਾਰੇ ਬੰਦ ਰਹੇ।।ਬੰਦ ਦੇ ਸੱਦੇ ਨੂੰ ਮਿਲੇ ਭਰਪੂਰ ਸਮਰਥਨ ਕਾਰਨ ਸ਼ਹਿਰ ਦੀਆਂ ਦੁਕਾਨਾਂ, ਵਪਾਰਕ ਅਦਾਰੇ, ਬੈਂਕਾਂ ਅਤੇ ਹੋਰ ਕਾਰੋਬਾਰੀ ਅਦਾਰੇ ਬੰਦ ਰਹੇ। ਬਾਜ਼ਾਰਾਂ ਵਿਚ ਆਮ ਦਿਨਾਂ ਦੇ ਮੁਕਾਬਲੇ ਕਾਫ਼ੀ ਘੱਟ ਚਹਿਲ-ਪਹਿਲ ਨਜ਼ਰ ਆਈ। ਵੱਖ-ਵੱਖ ਸਮਾਜਿਕ, ਧਾਰਮਿਕ, ਰਾਜਨੀਤਿਕ ਅਤੇ ਕਰਮਚਾਰੀ ਜਥੇਬੰਦੀਆਂ ਵੱਲੋਂ ਵੀ ਬੰਦ ਨੂੰ ਸਮਰਥਨ ਦਿੱਤਾ ਗਿਆ।। ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਸੁੰਨਸਾਨ ਮਾਹੌਲ ਰਿਹਾ ਅਤੇ ਲੋਕਾਂ ਨੇ ਵੀ ਗੈਰ-ਜ਼ਰੂਰੀ ਕੰਮਾਂ ਲਈ ਘਰਾਂ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਬੰਗਾ ਚੌਧਰੀ ਮੋਹਣ ਲਾਲ, ਕਾਂਗਰਸ ਆਗੂ ਡਾ. ਨਰੰਜਣ ਪਾਲ ਹੀਉਂ, ਡੋਗਰ ਰਾਮ ਮੂਲ ਨਿਵਾਸੀ ਆਗੂ ਤੇ ਨਗਰ ਕੌਂਸਲ ਬੰਗਾ ਦੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬੂਟਾ ਰਾਮ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ। ਸਫ਼ਾਈ ਕਰਮਚਾਰੀਆਂ ਨੇ ਮੰਗ ਕੀਤੀ ਕਿ ਦੋਸ਼ੀਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਫ਼ਾਈ ਸੇਵਕ ਆਪਣੇ ਹੱਕ ਲੈਣ ਲਈ ਅਮਨ ਸ਼ਾਂਤੀ ਨਾਲ ਕੰਮ ਛੱਡ ਕੇ ਹੜਤਾਲ਼ 'ਤੇ ਗਏ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੇ ਖਿਲਾਫ ਰੋਸ ਮਾਰਚ ਕਰਕੇ ਨਾਅਰੇਬਾਜੀ ਕੀਤੀ। ਯੂਨੀਅਨ ਦੇ ਆਗੂਆਂ ਨੇ ਸ਼ਹਿਰ ਵਾਸੀਆਂ ਦਾ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸ਼ਹਿਰ ਦੇ ਮੁੱਖ ਚੌਰਾਹਿਆਂ ਅਤੇ ਸੰਵੇਦਨਸ਼ੀਲ ਥਾਵਾਂ 'ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਕੁੱਲ ਮਿਲਾ ਕੇ ਬੰਗਾ ਵਿਚ ਪੰਜਾਬ ਬੰਦ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋਇਆ ਅਤੇ ਇਸ ਦਾ ਅਸਰ ਪੂਰੇ ਸ਼ਹਿਰ ਵਿਚ ਸਪੱਸ਼ਟ ਤੌਰ 'ਤੇ ਦੇਖਣ ਨੂੰ ਮਿਲਿਆ। ਇਸ ਮੌਕੇ ਭਾਜਪਾ ਆਗੂ ਸੰਜੀਵ ਭਾਰਦਵਾਜ, ਐਸਸੀ/ਬੀਸੀ ਦੇ ਆਗੂ ਰਾਮ ਕਿਸ਼ਨ ਪੱਲੀਝਿੱਕੀ, ਬਸਪਾ ਆਗੂ ਪਰਮਜੀਤ ਮਹਿਰਮਪੁਰੀ, ਅਰੁਣ ਘਈ, ਰਮਨ ਚੱਡਾ ਡੀਪੀਆਈ, ਡਾ. ਨਰੇਸ਼ ਰਾਵਲ, ਕੁਲਵਰਨ ਸਿੰਘ ਥਾਂਦੀਆਂ, ਡਾ. ਬਖਸ਼ੀਸ਼ ਸਿੰਘ, ਰਾਮ ਲੁਭਾਇਆ ਸਰਪੰਚ, ਵਿੱਕੀ ਖੋਸਲਾ, ਜਸਵਿੰਦਰ ਸਿੰਘ ਮਾਨ, ਜੀਤ ਸਿੰਘ ਭਾਟੀਆ, ਡੋਗਰ ਰਾਮ, ਸ਼ਿਅਦ ਦੇ ਹਲਕਾ ਇੰਚਾਰਜ ਨਵਾਂਸ਼ਹਿਰ ਸੁਖਦੀਪ ਸਿੰਘ ਸ਼ੁਕਾਰ, ਰਾਮ ਦਾਸ ਸਿੰਘ, ਵਿਕਾਸ ਅਗਰਵਾਲ, ਸੀਨੀਅਰ ਵਾਈਸ ਪ੍ਰਧਾਨ ਬਲਵੀਰ ਚੰਦ, ਵਾਈਸ ਪ੍ਰਧਾਨ ਰਮਨ ਕੁਮਾਰ, ਸੈਕਟਰੀ ਨੀਰਜ ਘਈ, ਖਜਾਨਚੀ ਹੀਰਾ ਲਾਲ, ਸਲਾਹਕਾਰ ਰਵੀ ਕੁਮਾਰ, ਸਮੂਹ ਮੈਂਬਰ ਸੁਰਿੰਦਰ ਕੁਮਾਰ, ਸੁਖਦੇਵ, ਰਾਜ ਕੁਮਾਰ, ਅਜੈ ਕੁਮਾਰ, ਅਮਰਦੀਪ, ਬਲਰਾਮ, ਨੀਰਜ ਸਹੋਤਾ, ਸਤਿਆ, ਸ਼ਾਮਬਤੀ, ਪ੍ਰੀਤੀ, ਸੁਨੀਤਾ, ਰਜਨੀ, ਸੋਨੀਆ, ਰੇਨੂ ਆਦਿ ਹਾਜ਼ਰ ਸਨ।