ਆਰਕੇ ਆਰੀਆ ਕਾਲਜ ਵਿਖੇ ਕੈਂਪ 29 ਨੂੰ : ਐੱਸਡੀਐਮ
ਆਰਕੇ ਆਰੀਆ ਕਾਲਜ ਵਿਖੇ ਕੈਂਪ 29 ਨੂੰ-ਐੱਸਡੀਐਮ
Publish Date: Thu, 26 Mar 2026 04:38 PM (IST)
Updated Date: Fri, 27 Mar 2026 04:02 AM (IST)
ਨੇਤਰਹੀਣ ਤੇ ਦਿਵਿਯਾਂਗ ਵਿਅਕਤੀਆਂ ਦੇ ਬਣਾਏ ਜਾਣਗੇ ਦਸਤਾਵੇਜ਼ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ ਨੇਤਰਹੀਣ ਦਿਵਿਯਾਂਗ ਵਿਅਕਤੀਆਂ ਦੇ ਦਸਤਾਵੇਜ਼ ਬਣਾਉਣ ਲਈ ਆਰਕੇ ਆਰੀਆ ਕਾਲਜ ਵਿਖੇ 29 ਮਾਰਚ ਨੂੰ ਕੈਂਪ ਲਾਇਆ ਜਾਵੇਗਾ। ਉੱਪ ਮੰਡਲ ਮੈਜਿਸਟ੍ਰੇਟ ਅਨਮਜਯੋਤ ਕੌਰ ਨੇ ਕੈਂਪ ਦੇ ਅਗੇਤੇ ਪ੍ਰਬੰਧਾਂ ਲਈ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਵੇਰੇ 9:30 ਵਜੇ ਤੋਂ 2:30 ਵਜੇ ਤੱਕ ਇਹ ਕੈਂਪ ਲਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਦੇ ਸਾਰੇ ਪ੍ਰਬੰਧ ਸਮੇਂ ਸਿਰ ਕਰਨ ਨੂੰ ਯਕੀਨੀ ਬਣਾਉਣ। ਕੈਂਪ ਵਿਚ ਨੇਤਰਹੀਣ ਦਿਵਿਯਾਂਗ ਵਿਅਕਤੀਆਂ ਦੇ ਮੌਕੇ ਤੇ ਦਸਤਾਵੇਜ਼ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਸਿਹਤ ਵਿਭਾਗ, ਸੇਵਾ ਕੇਂਦਰ, ਜ਼ਿਲ੍ਹਾ ਸਮਾਜਿਕ ਸੁਰੱਖਿਆ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਦਿਵਿਯਾਂਗ ਵਿਅਕਤੀਆਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਸਟਾਲ ਲਗਾਏ ਜਾਣਗੇ ਅਤੇ ਮੌਕੇ ਤੇ ਲੋੜੀਂਦੇ ਦਸਤਾਵੇਜ਼ ਬਣਾਏ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਢੁੱਕਵੇਂ ਪ੍ਰਬੰਧ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਦਿਵਿਯਾਂਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ।