- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੱਕੀ ਦੀ ਕਾਸ਼ਤ ਨੂੰ ਪ੍ਰਮੋਟ ਕਰਨ ਲਈ ਕੈਂਪ ਲਗਾਇਆ

ਸੁਰਿੰਦਰ ਦੁੱਗਲ, ਪੰਜਾਬੀ ਜਾਗਰਣ, ਜਾਡਲਾ : ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਆਈਸੀਏਆਰ-ਅਟਾਰੀ ਜ਼ੋਨ-1 ਦੀ ਸਰਪ੍ਰਸਤੀ ਹੇਠ ਅਤੇ ਡਾ. ਪ੍ਰਦੀਪ ਕੁਮਾਰ ਐਸੋਸੀਏਟ ਡਾਇਰੈਕਟਰ ਦੀ ਅਗਵਾਈ ਵਿਚ ਪੀਏਯੂ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਲੰਗੜੋਆ ਵੱਲੋਂ ਪਿੰਡ ਜਾਡਲੀ ਵਿਖੇ ਸਾਉਣੀ ਦੀ ਮੱਕੀ ਦੀ ਕਾਸ਼ਤ ਨੂੰ ਪ੍ਰਮੋਟ ਕਰਨ ਲਈ 9 ਸਤੰਬਰ ਨੂੰ ਕਿਸਾਨਾਂ ਵਾਸਤੇ ਇੱਕ ਵਿਸ਼ੇਸ਼ ਕੈਂਪ ਲਗਾਇਆ। ਇਸ ਦੌਰਾਨ ਖੇਤੀਬਾੜੀ ਮਹਿਕਮੇ ’ਚੋਂ ਡਾ. ਕਮਲਦੀਪ ਸਿੰਘ ਸੰਘਾ, ਡਾ. ਕੁਲਵਿੰਦਰ ਕੌਰ ਅਤੇ ਡਾ. ਜਗਮਨਦੀਪ ਕੌਰ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਉਨ੍ਹਾਂ ਕਿਸਾਨਾਂ ਦਾ ਮਾਰਗ ਦਰਸ਼ਨ ਕੀਤਾ। ਸਹਾਇਕ ਪ੍ਰੋ. ਕੀਟ ਵਿਗਿਆਨ ਡਾ. ਬਲਜੀਤ ਸਿੰਘ ਨੇ ਸਾਉਣੀ ਦੀ ਮੱਕੀ ਦੀ ਫ਼ਸਲ ਨੂੰ ਆਉਣ ਵਾਲੀਆਂ ਬਿਮਾਰੀਆਂ ਬਾਰੇ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਮੱਕੀ ਦੀ ਕਾਸ਼ਤ ਨੂੰ ਵਧਾਉਣ ਅਤੇ ਇਸ ਨੂੰ ਪ੍ਰਮੋਟ ਕਰਨ ਬਾਰੇ ਅਹਿਮ ਨੁਕਤੇ ਸਾਂਝੇ ਕੀਤੇ।