- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
26 ਦੀ ਮੋਗਾ ਰੈਲੀ ਦੀ ਤਿਆਰੀ ਮੁਹਿੰਮ ਤਹਿਤ ਪਿੰਡ ਖਟਕੜ ਕਲਾਂ ਤੋਂ ਸ਼ੁਰੂ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਵੱਲੋਂ ਕੇਂਦਰ ਸਰਕਾਰ ਦੇ ਫਾਸ਼ੀਵਾਦ ਵਿਰੁੱਧ 26 ਸਤੰਬਰ ਨੂੰ ਮੋਗਾ ਦੀ ਦਾਣਾ ਮੰਡੀ ਵਿਚ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਮੁਹਿੰਮ ਤਹਿਤ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਪ੍ਰਤਿਮਾ ਤੋਂ ਕੀਤੀ ਗਈ। ਪਾਰਟੀ ਦੇ ਸੂਬਾ ਆਗੂ ਕੁਲਵਿੰਦਰ ਸਿੰਘ ਵੜੈਚ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦਾ ਸੰਵਿਧਾਨ ਅਤੇ ਜਮਹੂਰੀਅਤ ਖ਼ਤਮ ਕਰ ਕੇ ਦੇਸ਼ ਵਿਚ ਤਾਨਾਸ਼ਾਹੀ ਲਿਆਉਣਾ ਚਾਹੁੰਦੀ ਹੈ। ਇਸ ਲਈ ਸਰਕਾਰੀ ਨੀਤੀਆਂ ਦੀ ਆਲੋਚਨਾ ਕਰਨ ਵਾਲਿਆਂ ਨੂੰ ਦਬਾਇਆ ਜਾ ਰਿਹਾ ਹੈ ਤੇ ਨਿੱਤ ਕਾਲੇ ਕਾਨੂੰਨ ਘੜੇ ਜਾ ਰਹੇ ਹਨ, ਵਿਰੋਧੀਆਂ ਨੂੰ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ, ਇਥੋਂ ਤੱਕ ਕਿ ਸੰਸਦ ਦੀ ਮਰਿਆਦਾ ਨੂੰ ਖੁਦ ਹੀ ਤਾਰ-ਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਤਿਆਰੀ ਲਈ ਪਿੰਡਾਂ ਵਿਚ ਰੈਲੀਆਂ, ਮੀਟਿੰਗਾਂ ਕੀਤੀਆਂ ਜਾਣ ਅਤੇ ਜਾਗੋ ਕੱਢੀਆਂ ਜਾਣ। ਉਨ੍ਹਾਂ ਮੋਗਾ ਰੈਲੀ ਵਿਚ ਲੋਕਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਹਰੀ ਰਾਮ ਰਸੂਲਪੁਰੀ, ਜਸਵੰਤ ਖਟਕੜ, ਸੁੱਚਾ ਸਿੰਘ ਬੈਂਸ, ਅਵਤਾਰ ਕੱਟ, ਸੋਹਣ ਸਿੰਘ ਅਟਵਾਲ, ਜਸਵੀਰ ਦੀਪ, ਦੀਪ ਕਲੇਰ ਅਤੇ ਹੋਰ ਆਗੂ ਮੌਜੂਦ ਸਨ।