ਖੜ੍ਹੇ ਟਰੱਕ ਨਾਲ ਟਕਰਾਈ ਕਾਰ
ਖੜ੍ਹੇ ਟਰੱਕ ਨਾਲ ਟਕਰਾਈ ਕਾਰ
Publish Date: Thu, 05 Feb 2026 04:25 PM (IST)
Updated Date: Thu, 05 Feb 2026 04:29 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ ਬਲਾਚੌਰ-ਰੋਪੜ ਮੁੱਖ ਮਾਰਗ ’ਤੇ ਸਥਿਤ ਟੋਲ ਪਲਾਜ਼ਾ ਬਛੁਆਂ ਨੇੜੇ ਇਕ ਖੜ੍ਹੇ ਟਰੱਕ ਚ ਕਾਰ ਵੱਜਣ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਜਦਕਿ ਇਸ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਸੜਕ ਸੁਰੱਖਿਆ ਫੋਰਸ ਨੇ ਦੱਸਿਆ ਕਿ ਇਸ ਹਾਦਸੇ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਤਾਂ ਦੇਖਿਆ ਕਿ ਇੱਕ ਕਾਰ ਜਿਸ ਨੂੰ ਸਾਹਿਲ ਕੰਵਰ ਵਾਸੀ ਲੁਧਿਆਣਾ ਚਲਾ ਰਿਹਾ ਸੀ, ਬਲਾਚੌਰ ਤੋਂ ਰੋਪੜ ਵੱਲ ਜਾ ਰਹੀ ਸੀ। ਟੋਲ ਪਲਾਜ਼ਾ ਨੇੜੇ ਇਹ ਕਾਰ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਜਾ ਟਕਰਾਈ। ਟਰੱਕ ਦਾ ਚਾਲਕ ਜਗਦੀਸ਼ ਸਿੰਘ ਵਾਸੀ ਹੁਸ਼ਿਆਰਪੁਰ ਦੱਸਿਆ ਜਾ ਰਿਹਾ ਹੈ। ਹਾਦਸੇ ਤੋਂ ਤੁਰੰਤ ਬਾਅਦ ਏਐੱਸਆਈ ਕੁਲਬੀਰ ਸਿੰਘ ਨੇ ਦੱਸਿਆ ਕਿ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਕਰਦੇ ਹੋਏ ਸੜਕ ਤੋਂ ਦੁਰਘਟਨਾਗ੍ਰਸਤ ਵਾਹਨਾਂ ਨੂੰ ਪਾਸੇ ਕਰਵਾ ਕੇ ਰੋਡ ਕਲੀਅਰ ਕਰਵਾਇਆ। ਤਾਂ ਜੋ ਆਵਾਜਾਈ ਵਿਚ ਕੋਈ ਵਿਘਨ ਨਾ ਪਵੇ। ਇਸ ਘਟਨਾ ਬਾਰੇ ਪੁਲਿਸ ਥਾਣਾ ਕਾਠਗੜ੍ਹ ਦੇ ਏਐੱਸਆਈ ਸੰਦੀਪ ਸਿੰਘ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜੋ ਇਸ ਮਾਮਲੇ ਦੀ ਅਗਲੀ ਕਾਨੂੰਨੀ ਕਾਰਵਾਈ ਕਰ ਰਹੇ ਹਨ। ਇਸ ਟੱਕਰ ਦੌਰਾਨ ਕਿਸੇ ਵੀ ਵਿਅਕਤੀ ਨੂੰ ਗੰਭੀਰ ਸੱਟਾਂ ਨਹੀਂ ਲੱਗੀਆਂ।