ਵਿਦਿਆਰਥੀਆਂ ਲਈ ਕੈਰੀਅਰ ਕੌਂਸਲਿੰਗ ਸੈਸ਼ਨ ਕਰਵਾਇਆ
ਦਸਵੀਂ ਦੇ ਵਿਦਿਆਰਥੀਆਂ ਲਈ ਕੈਰੀਅਰ ਕੌਂਸਲਿੰਗ ਸੈਸ਼ਨ ਕਰਵਾਇਆ
Publish Date: Thu, 02 Apr 2026 04:00 PM (IST)
Updated Date: Fri, 03 Apr 2026 04:04 AM (IST)

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ ਐੱਮਆਰ ਸਿਟੀ ਪਬਲਿਕ ਸਕੂਲ ਬਲਾਚੌਰ ਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੈਰੀਅਰ ਕੌਂਸਲਿੰਗ ਸੈਸ਼ਨ ਸਫਲਤਾਪੂਰਵਕ ਆਯੋਜਿਤ ਕੀਤਾ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ 11ਵੀਂ ’ਚ ਦਾਖਲੇ ਲਈ ਵਿਸ਼ਿਆਂ ਤੇ ਸਹੀ ਸਟਰੀਮ ਦੀ ਚੋਣ ਅਤੇ ਭਵਿੱਖ ਦੇ ਕੈਰੀਅਰ ਮੌਕਿਆਂ ਬਾਰੇ ਜਾਣਕਾਰੀ ਦੇਣਾ ਸੀ। ਇਹ ਸੈਸ਼ਨ ਹੀਨਾ ਭਾਟੀਆ, ਯੰਗ ਪ੍ਰੋਫੈਸ਼ਨਲ, ਮਿਨਿਸਟਰੀ ਆਫ ਲੇਬਰ ਐਂਡ ਇੰਪਲਾਇਮੈਂਟ ਦੀ ਰਹਿਨੁਮਾਈ ਹੇਠ, ਜ਼ਿਲ੍ਹਾ ਬਿਊਰੋ ਆਫ ਇੰਪਲਾਇਮੈਂਟ ਐਂਡ ਇੰਟਰਪ੍ਰਾਈਜ਼-ਕਮ ਮਾਡਲ ਕੈਰੀਅਰ ਸੈਂਟਰ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਦੀ ਕੌਂਸਲਿੰਗ ਟੀਮ ਦਿਸ਼ਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ। ਮਾਹਿਰ ਟੀਮ ’ਚ ਵਰੁਣ ਨਾਇਰ ਕੌਂਸਲਰ, ਡਾ. ਦਵਿੰਦਰ ਕੌਰ ਮੈਡੀਕਲ ਅਤੇ ਲਾਈਫ ਸਾਇੰਸ, ਡਾ. ਹਿਤੇਸ਼ ਜਾਂਜੀ ਮੈਨੇਜਮੈਂਟ, ਡਾ. ਅੰਕੁਰ ਸਕਸੇਨਾ ਸਾਇੰਸ ਤੇ ਇੰਜੀਨੀਅਰਿੰਗ ਅਤੇ ਮੋਨਿਕਾ ਅਰੋੜਾ ਆਰਟਸ ਅਤੇ ਡਿਜ਼ਾਈਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਕੌਂਸਲਿੰਗ ਟੀਮ ਸ਼ਾਮਲ ਸਨ। ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਮੌਕੇ, ਨਵੇਂ ਕੈਰੀਅਰ ਰੁਝਾਨਾਂ ਅਤੇ ਪ੍ਰੋਫੈਸ਼ਨਲ ਕੋਰਸਾਂ ਰਾਹੀਂ ਜਮਾਤ ਗਿਆਰਵੀਂ ਚ ਸਹੀ ਸਟਰੀਮ ਦੀ ਚੋਣ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਸੈਸ਼ਨ ਵਿਚ ਸਰਗਰਮ ਹਿੱਸਾ ਲਿਆ ਤੇ ਆਪਣੇ ਕੈਰੀਅਰ ਤੇ ਵਿਸ਼ਿਆਂ ਦੀ ਚੋਣ ਸਬੰਧੀ ਸਵਾਲਾਂ ਦੇ ਉੱਤਰ ਪ੍ਰਾਪਤ ਕੀਤੇ। ਸੈਸ਼ਨ ਵਿਦਿਆਰਥੀਆਂ ਲਈ ਬਹੁਤ ਹੀ ਜਾਣਕਾਰੀ ਭਰਪੂਰ ਅਤੇ ਲਾਭਦਾਇਕ ਸਾਬਤ ਹੋਇਆ। ਪ੍ਰਿੰਸੀਪਲ ਰਿਤੂ ਬਤਰਾ ਨੇ ਸਾਰੇ ਕੌਂਸਲਰਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਤਰ੍ਹਾਂ ਦੇ ਸੈਸ਼ਨਾਂ ਦੀ ਮਹੱਤਤਾ ਉਤੇ ਜ਼ੋਰ ਦਿੱਤਾ ਜੋ ਵਿਦਿਆਰਥੀਆਂ ਨੂੰ ਸਹੀ ਕੈਰੀਅਰ ਚੁਣਨ ਵਿਚ ਮਦਦ ਕਰਦੇ ਹਨ। ਉਨ੍ਹਾਂ ਨੇ ਕੋਆਰਡੀਨੇਟਰ ਨੀਰੂ ਸ਼ਰਮਾ ਅਤੇ ਸਮੂਹ ਸਟਾਫ ਦੀ ਵੀ ਸ਼ਲਾਘਾ ਕੀਤੀ।