4.50 ਲੱਖ ਰੁਪਏ ਠੱਗਣ ਵਾਲੇ ਖਿਲਾਫ਼ ਮਾਮਲਾ ਦਰਜ਼
ਝੂਠੀ ਕਹਾਣੀ ਬਣਾ ਕੇ 4.50 ਲੱਖ ਰੁਪਏ ਠੱਗਣ ਵਾਲੇ ਖਿਲਾਫ਼ ਮਾਮਲਾ ਦਰਜ਼
Publish Date: Sat, 14 Feb 2026 07:08 PM (IST)
Updated Date: Sun, 15 Feb 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਵੱਲੋਂ ਇਕ ਵਿਅਕਤੀ ਨਾਲ ਠੱਗੀ ਮਾਰਨ ਵਾਲੇ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕੀਤਾ। ਪੁਲਿਸ ਥਾਣਾ ਸਦਰ ਨਵਾਂਸ਼ਹਿਰ ਵਿਖੇ ਦਰਜ ਮਾਮਲੇ ਅਨੁਸਾਰ ਏਐੱਸਆਈ ਅਮਰਜੀਤ ਕੌਰ ਨੇ ਦੱਸਿਆ ਕਿ ਅਰਵਿੰਦ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਸ਼ਹਾਬਪੁਰ ਨੇ ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ਸ਼ਿਕਾਇਤ ਕੀਤੀ ਸੀ ਕਿ ਗੁਰਵਿੰਦਰ ਸਿੰਘ ਪੁੱਤਰ ਮੋਹਣ ਸਿੰਘ ਵਾਸੀ ਪਿੰਡ ਬੀਰੋਵਾਲ ਨੇ ਐਕਸੀਡੈਂਟ ਦੀ ਝੂਠੀ ਕਹਾਣੀ ਬਣਾ ਕੇ ਉਸ ਨਾਲ 4.50 ਲੱਖ ਰੁਪਏ ਦੀ ਠੱਗੀ ਮਾਰੀ ਹੈ। ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਪੁਲਿਸ ਨੇ ਗੁਰਵਿੰਦਰ ਸਿੰਘ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਹੈ। ਕਥਿਤ ਮੁਲਜ਼ਮ ਦੀ ਗ੍ਰਿਫਤਾਰੀ ਅਜੇ ਨਹੀਂ ਹੋਈ ਹੈ।