ਦਾਜ ਲਈ ਤੰਗ ਪਰੇਸ਼ਾਨ ਕਰਨ ਵਾਲੇ ਖਿਲਾਫ਼ ਕੇਸ ਦਰਜ
ਵਿਆਹੁਤਾ ਨੂੰ ਦਾਜ ਲਈ ਤੰਗ ਪਰੇਸ਼ਾਨ ਕਰਨ ਵਾਲੇ ਖਿਲਾਫ਼ ਮਾਮਲਾ ਦਰਜ਼
Publish Date: Sat, 28 Feb 2026 06:07 PM (IST)
Updated Date: Sun, 01 Mar 2026 04:08 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਨੇ ਇਕ ਵਿਆਹੁਤਾ ਦੀ ਸ਼ਿਕਾਇਤ ਤੇ ਉਸ ਨੂੰ ਦਾਜ ਦਹੇਜ ਲਈ ਤੰਗ ਪਰੇਸ਼ਾਨ ਕਰਨ ਦੀ ਸ਼ਿਕਾਇਤ ਦੀ ਪੜਤਾਲ ਉਪਰੰਤ ਪਤੀ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਪੁਲਿਸ ਥਾਣਾ ਸਦਰ ਨਵਾਂਸ਼ਹਿਰ ਵਿਖੇ ਦਰਜ ਮਾਮਲੇ ਅਨੁਸਾਰ ਪ੍ਰਭਜੋਤ ਕੌਰ ਪੁੱਤਰੀ ਜਸਵਿੰਦਰ ਸਿੰਘ ਵਾਸੀ ਲੰਗੜੋਆ ਵੱਲੋਂ ਦਿੱਤੇ ਬਿਆਨ ਦੇ ਆਧਾਰ ’ਤੇ ਕੀਤੀ ਪੜਤਾਲ ਉਪਰੰਤ ਪੁਲਿਸ ਨੇ ਪ੍ਰਭਜੋਤ ਕੌਰ ਦੇ ਪਤੀ ਵਰਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਰਾਜਪੁਰਾ ਨੇੜੇ ਅੱਪਰਾ ਤਹਿਸੀਲ ਫਿਲੌਰ ਜ਼ਿਲ੍ਹਾ ਜਲੰਧਰ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪ੍ਰਭਜੋਤ ਕੌਰ ਨੇ ਦਿੱਤੇ ਬਿਆਨ ਵਿਚ ਦੱਸਿਆ ਕਿ ਉਸ ਨੂੰ ਪਤੀ ਵੱਲੋਂ ਦਾਜ ਦਹੇਜ ਨਾ ਲਿਆਉਣ ਦੇ ਤਾਹਨੇ ਮਿਹਣੇ ਮਾਰਨ, ਕਾਰ ਤੇ ਪੈਸਿਆ ਦੀ ਮੰਗ ਕਰਨ, ਝਗੜਾ ਕਰਨ, ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਤੇ ਮਹੀਨਾਵਾਰ ਖਰਚਾ ਨਾ ਦੇਣ ਸਬੰਧੀ ਸ਼ਿਕਾਇਤ ਕੀਤੀ ਸੀ। ਇਸ ਮਾਮਲੇ ਦੀ ਸ਼ਿਕਾਇਤ ਐੱਸਐੱਸਪੀ ਦਫਤਰ ਕਰਨ ਤੋਂ ਬਾਅਦ ਡੀਐੱਸਪੀ (ਸੀਏਡਬਲਿਉ) ਖਿਲਾਫ਼ ਮਾਮਲਾ ਦਰਜ ਕੀਤਾ ਹੈ। ਏਐੱਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕਥਿਤ ਮੁਲਜ਼ਮ ਦੇ ਖਿਲਾਫ਼ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।