ਯੂਕੇ ਭੇਜਣ ਦੇ ਨਾਂ ’ਤੇ 16.50 ਲੱਖ ਦੀ ਠੱਗੀ, ਮਾਮਲਾ ਦਰਜ
ਯੂਕੇ ਭੇਜਣ ਦੇ ਨਾਂਅ ਤੇ 16.50 ਲੱਖ ਠੱਗਣ ਵਾਲੇ ਖਿਲਾਫ਼ ਮਾਮਲਾ ਦਰਜ਼
Publish Date: Wed, 18 Feb 2026 03:37 PM (IST)
Updated Date: Thu, 19 Feb 2026 04:00 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦੇ ਨਾਂਅ ਤੇ 16.50 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਖਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕੀਤਾ ਹੈ। ਪੁਲਿਸ ਥਾਣਾ ਮੁਕੰਦਪੁਰ ਦੇ ਐੱਸਆਈ ਸੁਖਪਾਲ ਸਿੰਘ ਨੇ ਦੱਸਿਆ ਕਿ ਰਸ਼ਪਾਲ ਸੰਧੂ ਪੁੱਤਰ ਅਵਤਾਰ ਰਾਮ ਵਾਸੀ ਬੁਰਜ ਟਹਿਲ ਦਾਸ ਦੀ ਸ਼ਿਕਾਇਤ ਤੇ ਕਥਿਤ ਮਲਜ਼ਮ ਮਨਿੰਦਰ ਸਿੰਘ ਪੁੱਤਰ ਮਹਿੰਗਾ ਸਿੰਘ ਵਾਸੀ ਜੋਹਲ ਥਾਣਾ ਗੁਰਾਇਆ ਜਿਲ੍ਹਾ ਜਲੰਧਰ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਰਸ਼ਪਾਲ ਸੰਧੂ ਨੇ ਦੱਸਿਆ ਕਿ ਕਥਿਤ ਮੁਲਜ਼ਮ ਨੇ ਉਸ ਨੂੰ ਵਿਦੇਸ਼ ਯੂਕੇ ਭੇਜਣ ਲਈ 16,50000 ਰੁਪਏ ਦੀ ਠੱਗੀ ਮਾਰੀ ਹੈ। ਇਸ ਮਾਮਲੇ ਦੀ ਪੜਤਾਲ ਕਰਨ ਉਪਰੰਤ ਇਸ ਦੀ ਰਿਪੋਰਟ ਉਪ ਕਪਤਾਨ ਪੁਲਿਸ (ਪੀਬੀਆਈ) ਐੱਨਡੀਪੀਐੱਸ-ਕਮ-ਨਾਰਕੋਟਿਕਸ ਅਤੇ ਐੱਸਐੱਸਪੀ ਸਾਹਿਬ ਦੀ ਸਹਿਮਤੀ ਤੋਂ ਬਾਅਦ ਕਥਿਤ ਮੁਲਜ਼ਮ ਦੇ ਖਿਲਾਫ਼ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ। ਐੱਸਆਈ ਸੁਖਪਾਲ ਸਿੰਘ ਨੇ ਦੱਸਿਆ ਕਿ ਕਥਿਤ ਮੁਲਜ਼ਮ ਮਨਿੰਦਰ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।